ਕੋਟਲੀ ਸੂਰਤ ਮੱਲ੍ਹੀ, 22 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥੀਆਂ ਸ਼ਾਨਾਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ 2 ਦਿਨਾ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਗਈ | ਬੱਚਿਆਂ ਨੂੰ ਇਤਿਹਾਸਕ ਗੁਰਦੁਆਰਾ ਪਾਉਂਟਾ ਸਾਹਿਬ ਤੇ ਸਰਹਿੰਦ ਦੇ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ ਤੇ ਸ਼ਾਨਾਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਬੜੇ ਸਤਿਕਾਰ ਨਾਲ ਧਾਰਮਿਕ ਅਸਥਾਨਾਂ 'ਤੇ ਨਤਮਤਸਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਇਲਾਹੀ ਗੁਰਬਾਣੀ ਦਾ ਆਨੰਦ ਲਿਆ | ਇਸ ਮੌਕੇ ਪਿ੍ੰਸੀਪਲ ਰੇਨੂੰ ਬਾਲਾ, ਚੇਅਰਮੈਨ ਗੁਰਪ੍ਰੀਤ ਸਿੰਘ, ਤੇਜਪ੍ਰਤਾਪ ਸਿੰਘ ਸਮੇਤ ਸੰਸਥਾ ਦਾ ਸਟਾਫ਼ ਤੇ ਬੱਚੇ ਹਾਜ਼ਰ ਸਨ |