ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਪਿੰਡ ਵਰਸਾਲ ਚੱਕ ਵਿਖੇ ਜੋਗਾ ਸਿੰੰਘ ਦੇ ਗ੍ਰਹਿ ਵਿਖੇ ਪਿੰਡ ਦੇ ਮੁਹਤਬਰਾਂ ਤੇ ਕਾਂਗਰਸੀ ਵਰਕਰਾਂ ਨਾਲ ਕਾਂਗਰਸ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਪਿ੍ੰਸੀਪਲ ਸੁਲੱਖਣ ਸਿੰਘ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਾਂ ਸਬੰਧੀ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੰਜਾਬ ਵਿਚ ਉਤਾਵਲੇ ਹੋਏ ਪਏ ਹਨ | ਇਸ ਮੌਕੇ ਪਿੰਡ ਦੇ ਸਾ. ਸਰਪੰਚ ਬਲਜਿੰਦਰ ਸਿੰਘ, ਸ਼ੀਤਲ ਸਿੰਘ ਸਾ. ਪੰਚਾਇਤ ਮੈਂਬਰ, ਬਲਕਾਰ ਸਿੰਘ, ਸੰਤੋਖ ਸਿੰਘ, ਬਚਿੱਤਰ ਸਿੰਘ, ਅਮਰੀਕ ਸਿੰਘ ਸੂਬੇਦਾਰ, ਕਰਮ ਸਿੰਘ, ਗੁਰਨਾਮ ਸਿੰਘ, ਸੁੱਚਾ ਸਿੰਘ, ਹਰਵਿੰਦਰ ਸਿੰਘ, ਸਿਵਰਣਜੀਤ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ, ਗੁਰਸੰਗਤ ਸਿੰਘ, ਗੁਰਮੇਜ਼ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ, ਇੰਦਰ ਸਿੰਘ, ਅਮਰੀਕ ਸਿੰਘ, ਜੋਗਾ ਸਿੰਘ, ਦਿਲਬਾਗ ਸਿੰਘ, ਗੁਰਦੀਪ ਸਿੰਘ, ਵਰਪਾਲ ਸਿੰਘ, ਮੰਗਲ ਸਿੰਘ ਸਾਗਰਪੁਰ, ਸਾਹਿਲ ਸਿੰਘ ਆਦਿ ਹਾਜ਼ਰ ਸਨ |