07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਲਾਇਆ ਸਾਲਾਨਾ ਵਿੱਦਿਅਕ ਟੂਰ

Ad Position 21
No active advertisement
ਅਜੀਤ ਡੈਸਕ 23-11-2025
ਘੁਮਾਣ, 22 ਨਵੰਬਰ (ਬੰਮਰਾਹ)- ਵਿਦਿਆਰਥੀਆਂ ਦੇ ਮਨੋਰੰਜਨ ਤੇ ਜਾਣਕਾਰੀ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਲੋਂ ਵਿਦਿਆਰਥੀਆਂ ਦਾ ਇਕ ਦਿਨਾਂ ਟੂਰ ਟਾਈਗਰ ਸਫ਼ਾਰੀ ਤੇ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਲਿਜਾਇਆ ਗਿਆ | ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਦੇ ਮੱਦੇਨਜ਼ਰ ਮਨੋਰੰਜਨ, ਰਚਨਾਤਮਕ ਰੁਚੀਆਂ ਨੂੰ ਵਿਕਸਿਤ ਕਰਨ ਤੇ ਗਿਆਨ 'ਚ ਵਾਧਾ ਕਰਨ ਲਈ ਵਿਦਿਅਕ ਟੂਰ ਲਗਵਾਇਆ ਗਿਆ | ਉਨ੍ਹਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣਿਆ ਉੱਥੇ ਜਾਨਵਰਾਂ, ਪੰਛੀਆਂ ਤੇ ਹੋਰ ਜੀਵ ਜੰਤੂਆਂ ਨੂੰ ਦੇਖ ਕੇ ਬਹੁਤ ਹੈਰਾਨੀ ਭਰੀਆਂ ਜਾਣਕਾਰੀਆਂ ਇਕੱਤਰ ਕੀਤੀਆਂ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਜੰਗਾਂ ਬਾਰੇ ਵੱਡਮੁੱਲੀ ਜਾਣਕਾਰੀ ਹਾਸਿਲ ਕੀਤੀ | ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਟੂਰ ਦੀ ਸਫ਼ਲਤਾ ਦੀ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਜਾਣਕਾਰੀ ਭਰਪੂਰ ਟੂਰ ਕਰਨ ਦੀ ਤਾਕੀਦ ਕੀਤੀ | ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉੱਪ ਪਿ੍ੰਸੀਪਲ ਨੇ ਦੱਸਿਆ ਕਿ ਇਹ ਟੂਰ ਨਾ ਸਿਰਫ਼ ਦਿਲਚਸਪ ਤੇ ਜਾਣਕਾਰੀ ਭਰਪੂਰ ਸੀ, ਬਲਕਿ ਉਤਸ਼ਾਹ ਤੇ ਜੋਸ਼ ਨਾਲ ਵੀ ਭਰਪੂਰ ਸੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਭੂੰਗਾ, ਕੰਗਮਾਈ, ਹਰਿਆਣਾ ਤੇ ਹੋਰਨਾਂ ਥਾਵਾਂ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ
Ad Position 24
No active advertisement