07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦ ਮਿਲੇਨੀਅਮ ਸਕੂਲ ਬਟਾਲਾ 'ਚ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਆਦਰ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਕੀਤੇ ਸ਼ਬਦ ਕੀਰਤਨ ਨਾਲ ਹੋਈ ਜਿਸ ਨਾਲ ਸਾਰਾ ਮਾਹੌਲ ਸ਼ਾਂਤ ਤੇ ਪਵਿੱਤਰ ਹੋ ਗਿਆ | ਕਲਾਸ 10ਵੀਂ ਦੀ ਵਿਦਿਆਰਥਣ ਸਪ੍ਰੀਤ ਕੌਰ ਨੇ ਇਕ ਸਾਖੀ ਸੁਣਾਈ ਤੇ ਕਲਾਸ 10ਵੀਂ ਦੀ ਹੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਸੌਖੇ ਤੇ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ | ਕਲਾਸ +1 ਦੇ ਵਿਦਿਆਰਥੀ ਗੁਰਕਰਨ ਤੇ ਹਰਸ਼ਪ੍ਰੀਤ ਨੇ ਕਵੀਸ਼ਰੀ ਪੇਸ਼ ਕਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ | 6ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਲਈ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਬਾਰੇ ਹੋਰ ਗਿਆਨ ਪ੍ਰਾਪਤ ਹੋਇਆ | ਸਕੂਲ ਦੇ ਨਿਰਦੇਸ਼ਕ ਸ੍ਰੀ ਵਰੁਣ ਖੋਸਲਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਬਲਿਦਾਨ ਸਾਨੂੰ ਸਿਖਾਉਂਦਾ ਹੈ ਕਿ ਸੱਚ ਅਤੇ ਧਰਮ ਦੀ ਰੱਖਿਆ ਲਈ ਹਮੇਸ਼ਾ ਹਿੰਮਤ ਅਤੇ ਡਟ ਕੇ ਖੜੇ ਰਹਿਣ ਦੀ ਲੋੜ ਹੁੰਦੀ ਹੈ | ਪਿ੍ੰਸੀਪਲ ਸ: ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਸਾਨੂੰ ਸ਼ਾਂਤੀ, ਧੀਰਜ ਤੇ ਸੱਚਾਈ ਦੇ ਰਸਤੇ 'ਤੇ ਤੁਰਨ ਦੀ ਪ੍ਰੇਰਣਾ ਦਿੰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਇਸਲਾਮਾਬਾਦ ਮੁਹੱਲੇ 'ਚ ਘਰਾਂ ਉੱਪਰ ਵੱਜਦੇ ਹਨ ਪੱਥਰ ਤੇ ਲੋਹੇ ਦੇ ਤਾਲੇ, ਲੋਕਾਂ 'ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਆਗੂਆਂ ਦੀ ਮੀਟਿੰਗ ਹੋਈ
Ad Position 24