ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਦੀ ਪੁਲਿਸ ਵਲੋਂ ਗਗਨਦੀਪ ਤੇ ਸਾਬਾ ਕੁਮਾਰ ਨੰੂ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 50 ਗਰਾਮ ਹੈਰੋਇਨ ਤੇ 11000 ਰੁਪਏ ਡਰੱਗ ਮਨੀ ਬਰਾਮਦ ਕੀਤੀ ਜਿਸ 'ਤੇ ਪੁਲਿਸ ਵਲੋਂ ਥਾਣਾ ਸਦਰ ਵਿਖੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਕਮਲਜੀਤ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ | ਜਦੋਂ ਕਿ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 60000 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ਣ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ-ਕਾਨੰੂਨੀ, ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ |