26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 24-11-2025
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਬਟਾਲਾ ਕਲੱਬ ਵਿਖੇ ਪਿੰਡਾਂ ਦੇ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਡੀ.ਡੀ.ਪੀ.ਓ. ਹਰਪ੍ਰੀਤ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ, ਪਿੰਡਾਂ ਦੇ ਸਰਪੰਚ ਤੇ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡਾਂ ਦੇ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਆਦਿ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜ ਵਿਚ ਗੁਣਵੱਤਾ ਯਕੀਨੀ ਬਣਾਈ ਜਾਵੇ, ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਨੂੰ ਹਰ ਵਿਅਕਤੀ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ | ਇਸ ਮੌਕੇ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ ਗਿਆ, ਜਿਨਾਂ ਨੂੰ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਮਹਾਂਰਾਸ਼ਟਰ ਤੋਂ ਘੁਮਾਣ ਪਹੁੰਚਣ ਵਾਲੀ ਸਾਈਕਲ ਤੇ ਰੱਥ ਯਾਤਰਾ ਦਾ ਕੱਲ੍ਹ ਹੋਵੇਗਾ ਭਰਵਾਂ ਸਵਾਗਤ - ਬਾਵਾ ਅਗਲੀ ਖ਼ਬਰ ਗੁਰਦਾਸਪੁਰ ਸ਼ਹਿਰ ਅੰਦਰ ਨਿਰੰਤਰ ਜਾਮ ਲੱਗਣ ਕਾਰਨ ਪੇਂਡੂ ਤੇ ਸ਼ਹਿਰੀ ਖੰਡਰ ਦਾ ਜਨਜੀਵਨ ਹੋ ਰਿਹਾ ਪ੍ਰਭਾਵਿਤ
Ad Position 24