27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀ ਨਗਰ ਕੀਰਤਨ 'ਚ ਸ਼ਾਮਿਲ ਹੋਏ

Ad Position 21
No active advertisement
ਅਜੀਤ ਡੈਸਕ 24-11-2025
ਕਾਦੀਆਂ, 23 ਨਵੰਬਰ (ਕੁਲਵਿੰਦਰ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਦੀਆਂ ਵਿਖੇ ਸਜਾਏ ਮਹਾਨ ਨਗਰ ਕੀਰਤਨ 'ਚ ਸਿੱਖ ਨੈਸ਼ਨਲ ਕਾਲਜੀਏਟ ਸੀ.ਸੈਕੰ. ਸਕੂਲ ਕਾਦੀਆਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਹਿੱਸਾ ਲਿਆ | ਪਿ੍ੰਸੀਪਲ ਡਾ. ਹੁੰਦਲ ਨੇ ਗੁਰੂ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਗੁਰੂ ਸਾਹਿਬ ਤੇ ਉਨ੍ਹਾਂ ਸਾਰੇ ਗੁਰਸਿੱਖਾਂ ਦੇ ਜੀਵਨ, ਫ਼ਲਸਫ਼ੇ ਤੇ ਮਹਾਨ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਵਿਰਸੇ ਤੇ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ | ਸਕੂਲ ਵਿਦਿਆਰਥੀਆਂ ਨਾਲ ਲੈਕਚਰਾਰ ਦਲਜੀਤ ਕੌਰ, ਰਮਨਜੀਤ ਕੌਰ, ਜਸਕਿਰਨ ਕੌਰ, ਸ਼੍ਰੀਮਤੀ ਵੰਦਨਾ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਬੱਚਿਆਂ ਨੇ ਲਗਾਇਆ ਸੈਮੀਨਾਰ
Ad Position 24