27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 24-11-2025
ਗੁਰਦਾਸਪੁਰ, 23 ਨਵੰਬਰ (ਅਸ਼ੋਕ ਸ਼ਰਮਾ)-ਲਿਟਲ ਫਲਾਵਰ ਕਾਨਵੈਂਟ ਸਕੂਲ ਪੁਰਾਣਾ ਸ਼ਾਲਾ ਵਿਖੇ ਸਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 500 ਦੇ ਕਰੀਬ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ | ਇਸ ਖੇਡ ਮੇਲੇ ਦੀ ਰਹਿਨੁਮਾਈ ਫਾਦਰ ਪੌਲ ਅਤੇ ਸਕੂਲ ਦੇ ਪਿ੍ੰਸੀਪਲ ਬੈਨਸੀ ਨੇ ਕੀਤੀ | ਖੇਡ ਮੇਲੇ ਦੌਰਾਨ ਫਾਦਰ ਥੋਮਸ ਪੰਚਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੰੂ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕਰਕੇ ਸਲਾਮੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਬੈਨਸੀ ਨੇ ਦੱਸਿਆ ਕਿ ਸਾਲਾਨਾ ਖੇਡ ਮੇਲੇ ਵਿਚ ਦੌੜਾਂ, ਖੋ ਖੋ, ਬਾਸਕਿਟਬਾਲ, ਵਾਲੀਬਾਲ, ਸ਼ਾਟਪੁੱਟ ਤੋਂ ਇਲਾਵਾ ਹੋਰ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ | ਮੁੱਖ ਮਹਿਮਾਨ ਥੋਮਸ ਨੇ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ | ਉਨ੍ਹਾਂ ਨੇ ਸਕੂਲ ਦੀ ਵਧੀਆ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੰੂ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਜਿਸ ਨਾਲ ਵਿਦਿਆਰਥੀਆਂ ਦਾ ਬੌਧਿਕ ਤੇ ਮਾਨਸਿਕ ਵਿਕਾਸ ਹੋ ਸਕੇ | ਅੰਤ ਵਿਚ ਪਿ੍ੰਸੀਪਲ ਬੈਨਸੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਤਾਬਦੀ ਸਮਾਗਮਾਂ 'ਚ ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਿਕ ਦੇ ਆਗੂ ਹੋਣਗੇ ਨਤਮਸਤਕ- ਭੋਜਰਾਜ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀ ਨਗਰ ਕੀਰਤਨ 'ਚ ਸ਼ਾਮਿਲ ਹੋਏ
Ad Position 24