27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਤਾਬਦੀ ਸਮਾਗਮਾਂ 'ਚ ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਿਕ ਦੇ ਆਗੂ ਹੋਣਗੇ ਨਤਮਸਤਕ- ਭੋਜਰਾਜ

Ad Position 21
No active advertisement
ਅਜੀਤ ਡੈਸਕ 24-11-2025
ਗੁਰਦਾਸਪੁਰ, 23 ਨਵੰਬਰ (ਚੱਕਰਾਜਾ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲਾ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਲੀਕੇ ਗਏ ਪ੍ਰੋਗਰਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ 'ਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਸੁਖਦੇਵ ਸਿੰਘ ਭੋਜਰਾਜ, ਅਮਰਜੀਤ ਸਿੰਘ ਰੜਾ, ਹਰਸੁਲਿੰਦਰ ਸਿੰਘ ਕਿਸ਼ਨਗੜ੍ਹ, ਸਤਨਾਮ ਸਿੰਘ ਬਾਗੜੀਆਂ, ਸੁਖਪਾਲ ਸਿੰਘ ਡੱਫਰ, ਸ਼ੇਰਾ ਅਠਵਾਲ, ਰਘਬੀਰ ਸਿੰਘ ਭੰਗਾਲਾ, ਰਜਿੰਦਰ ਸਿੰਘ ਜਫਰਵਾਲ, ਸੋਨੂੰ ਔਲਖ ਤੇ ਕੰਵਲਜੀਤ ਸਿੰਘ ਖੁਸ਼ਹਾਲਪੁਰ 25 ਨਵੰਬਰ ਨੂੰ 10 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ | ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਸਾਨੂੰ ਹਿੰਮਤ, ਸੱਚਾਈ ਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਦੀ ਸ਼ਹਾਦਤ ਦੀ ਯਾਦਗਾਰ ਸਦੀਵ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਪ੍ਰੇਰਨਾ ਦਾ ਸਰੋਤ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਲੱਸਟਰ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ
Ad Position 24