27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੋਲੀ ਚੱਲਣ ਦੀਆਂ ਵਾਪਰ ਰਹੀਆਂ ਘਟਨਾਵਾਂ ਚਿੰਤਾਜਨਕ : ਵਿਜੇ ਸੋਨੀ

Ad Position 21
No active advertisement
ਅਜੀਤ ਡੈਸਕ 24-11-2025
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)-ਬਟਾਲਾ ਵਿਚ ਗੋਲੀ ਚੱਲਣ ਦੀਆਂ ਵਾਪਰ ਰਹੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਸੀਨੀਅਰ ਆਗੂ, ਸਮਾਜ ਸੇਵੀ ਤੇ ਉਘੇ ਕਾਰੋਬਾਰੀ ਸ੍ਰੀ ਵਿਜੇ ਕੁਮਾਰ ਸੋਨੀ ਨੇ ਪਿਛਲੇ ਦਿਨੀਂ ਕਾਂਗਰਸ ਆਗੂ ਗੁੱਡੂ ਸੇਠ ਦੇ ਮੋਬਾਈਲ ਸ਼ੋਅਰੂਮ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈ ਗੋਲੀ ਦੀ ਨਿੰਦਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁੱਲ ਖਰਾਬ ਹੋ ਚੁੱਕੀ ਹੈ ਜਿਸ ਨਾਲ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਇਸ ਵੱਲ ਧਿਆਨ ਦੇਵੇ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ | ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀ ਨਗਰ ਕੀਰਤਨ 'ਚ ਸ਼ਾਮਿਲ ਹੋਏ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਪਿੰਡਾਂ 'ਚ ਖੇਡ ਮੈਦਾਨ ਬਣਾਉਣ ਨਾਲ ਨੌਜਵਾਨਾਂ 'ਚ ਖੇਡ ਭਾਵਨਾ ਵਧੇਗੀ : ਵਿਧਾਇਕ ਅਮਰਪਾਲ ਸਿੰਘ, ਰਮ...
Ad Position 24