27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰੂ ਨਾਨਕ ਸਕੂਲ ਕਾਲਾ ਬਾਲਾ ਦੇ ਵਿਦਿਆਰਥੀ ਨੇ ਮਾਰਵਲ ਆਫ਼ ਸਹੋਦਿਆ ਸਨਮਾਨ ਹਾਸਲ ਕੀਤਾ

Ad Position 21
No active advertisement
ਅਜੀਤ ਡੈਸਕ 24-11-2025
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਨਾਲ ਸੰਬੰਧਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਜਸਨੂਰ ਸਿੰਘ ਸੇਖੋਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਤੇ ਮਿਹਨਤ ਦੇ ਬਲ 'ਤੇ ਮਾਰਵਲ ਆਫ਼ ਸਹੋਦਿਆ ਸਨਮਾਨ ਹਾਸਲ ਕਰ ਕੇ ਸਕੂਲ ਤੇ ਖੇਤਰ ਦਾ ਨਾਂਅ ਰੌਸ਼ਨ ਕੀਤਾ | ਇਹ ਸਨਮਾਨ ਉਸ ਨੂੰ ਬਟਾਲਾ ਦੇ ਪ੍ਰਸਿੱਧ ਆਰ.ਡੀ. ਖੋਸਲਾ ਡੀ.ਏ.ਵੀ. ਸਕੂਲ ਵਿਚ ਕਰਵਾਏ ਵਿਸ਼ਾਲ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ | ਇਸ ਵਿਚ ਬਟਾਲਾ ਦੇ ਸਾਰੇ ਸੀ.ਬੀ.ਐੱਸ.ਈ. ਨਾਲ ਸੰਬੰਧਤ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ | ਸਮਾਗਮ ਦੌਰਾਨ ਮੁੱਖ ਬੁਲਾਰਿਆਂ ਨੇ ਗੁਰੂ ਸਾਹਿਬ ਦੇ ਅਦਭੁਤ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ, ਅਟੱਲ ਹਿੰਮਤ ਤੇ ਸਤਿਕਾਰਯੋਗ ਸਿੱਖਿਆਵਾਂ 'ਤੇ ਰੌਸ਼ਨੀ ਪਾਈ | ਸਮਾਗਮ ਵਿਚ ਹਾਜ਼ਰ ਸਾਰੇ ਮਹਿਮਾਨਾਂ ਨੇ ਮਾਰਵਲ ਆਫ਼ ਸਹੋਦਿਆ ਐਵਾਰਡ ਨਾਲ ਸਨਮਾਨਿਤ ਕੀਤੇ ਗਏ, ਸਭ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਆਪਣੇ ਗਿਆਨਵਰਧਕ ਬਚਨਾਂ ਰਾਹੀਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਸ਼੍ਰੀਮਤੀ ਜਸਵੰਤ ਕੌਰ ਨੇ ਜਸਨੂਰ ਸਿੰਘ ਦੀ ਇਸ ਮਹਾਨ ਪ੍ਰਾਪਤੀ 'ਤੇ ਗਹਿਰੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਵਿਦਿਆਰਥੀ ਦਾ ਹੀ ਨਹੀਂ, ਸਗੋਂ ਪੂਰੇ ਸਕੂਲ, ਮਾਪਿਆਂ ਤੇ ਸਟਾਫ਼ ਲਈ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਵਿਦਿਆਰਥੀਆਂ ਦੇ ਮਨੋਬਲ ਨੂੰ ਵਧਾਉਂਦੇ ਹਨ ਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਅਧਿਆਪਕ ਮੰਡਲ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਜਸਨੂਰ ਸਿੰਘ ਨੂੰ ਸਦਾ ਹੀ ਮਾਰਗ ਦਰਸ਼ਨ ਤੇ ਸਹਿਯੋਗ ਦਿੱਤਾ | ਸਮਾਗਮ ਵਿਚ ਹਾਜ਼ਰ ਅਧਿਆਪਕਾਂ ਤੇ ਮਹਿਮਾਨਾਂ ਨੇ ਜਸਨੂਰ ਸਿੰਘ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਵੱਡੇ ਮੰਚ ਮਿਲਦੇ ਹਨ ਤਾਂ ਉਹ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰ ਸਕਦੇ ਹਨ | ਸਮਾਗਮ ਦੇ ਅੰਤ ਵਿਚ ਜਸਨੂਰ ਸਿੰਘ ਨੂੰ ਸਨਮਾਨ-ਪੱਤਰ ਤੇ ਸ਼ੋਭਾ-ਚਿੰਨ੍ਹ ਭੇਟ ਕੀਤਾ ਗਿਆ | ਸਕੂਲ ਦੇ ਚੇਅਰਮੈਨ ਤਾਜਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਸਕੂਲ ਦੀ ਮੌਨਟੇਸੌਰੀ ਪ੍ਰੀ-ਸਕੂਲ ਵਿੰਗ 'ਚ ਦਾਖਲੇ ਖੁੱਲ੍ਹ ਚੁੱਕੇ ਹਨ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀ-ਸਕੂਲ ਕੈਂਪਸ ਦਾ ਦੌਰਾ ਕਰ ਕੇ ਉੱਥੇ ਉਪਲੱਬਧ ਸ੍ਰੇਸ਼ਟ ਸੁਵਿਧਾਵਾਂ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਤੇ ਆਪਣੇ ਬੱਚਿਆਂ ਦਾ ਦਾਖਲਾ ਇਥੇ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਨਿਹਰਾ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਵਿਚੋਂ ਅੱਵਲ ਆਏ 60 ਬੱਚਿਆਂ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਵਜ਼ੀਫੇ ਵੰਡੇ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀ ਨਗਰ ਕੀਰਤਨ 'ਚ ਸ਼ਾਮਿਲ ਹੋਏ
Ad Position 24