27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਾਬਾ ਸਤਨਾਮ ਸਿੰਘ ਭੋਮਾ ਦੀ ਅਗਵਾਈ 'ਚ ਵੱਡਾ ਜਥਾ ਸ੍ਰੀ ਅਨੰਦਪੁਰ ਸਾਹਿਬ ਸ਼ਤਾਬਦੀ ਸਮਾਗਮਾਂ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 24-11-2025
ਘੁਮਾਣ, 23 ਨਵੰਬਰ (ਬੰਮਰਾਹ)- ਬਾਬਾ ਨਾਗਾ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਸਤਨਾਮ ਸਿੰਘ ਭੋਮਾ ਦੀ ਅਗਵਾਈ 'ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਭੋਮਾ ਤੋਂ ਵੱਡਾ ਜਥਾ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ | ਇਸ ਮੌਕੇ ਬਾਬਾ ਸਤਨਾਮ ਸਿੰਘ ਭੋਮਾ ਵਲੋਂ ਅਰਦਾਸ ਬੇਨਤੀ ਕੀਤੀ ਗਈ ਤੇ ਸੰਗਤ ਦੀਆਂ ਬੱਸਾਂ ਨੂੰ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਬਾਬਾ ਨਾਗਾ ਜੀ ਦੇ ਅਸਥਾਨ ਵਿਖੇ ਸੰਗਤਾਂ ਪਹੁੰਚਣਗੀਆਂ ਜਿੱਥੇ ਲਗਾਤਾਰ 2 ਦਿਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ | ਇਸ ਦੇ ਨਾਲ ਹੀ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਬਾਬਾ ਸਤਨਾਮ ਸਿੰਘ ਪ੍ਰਧਾਨ ਬਾਬਾ ਨਾਗਾ ਸੇਵਾ ਸੋਸਾਇਟੀ ਭੋਮਾ, ਬਾਬਾ ਅਵਤਾਰ ਸਿੰਘ, ਜਸਵੰਤ ਸਿੰਘ ਰਾਗੀ, ਮਹਿੰਦਰ ਸਿੰਘ, ਹੌਲਦਾਰ ਸਤਨਾਮ ਸਿੰਘ, ਗੋਪਾਲ ਸਿੰਘ ਦੁਬਈ, ਸੁਰਜੀਤ ਸਿੰਘ ਰਾਗੀ, ਰਣਜੀਤ ਸਿੰਘ, ਰਵੀਦਾਸ ਸਿੰਘ, ਦਲਜੀਤ ਸਿੰਘ, ਬਾਬਾ ਹਰਜਿੰਦਰ ਸਿੰਘ, ਗੁਰਨਾਮ ਸਿੰਘ, ਬਾਬਾ ਬੇਅੰਤ ਸਿੰਘ ਅਚਿੰਤ, ਜੋਗਾ ਸਿੰਘ, ਬੀਬੀ ਗੁਰਮੀਤ ਕੌਰ, ਸੁਰਜੀਤ ਕੌਰ, ਹਰਭਿੰਦਰ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 20 ਦਸੰਬਰ ਨੂੰ ਧੂਮ-ਧਾਮ ਤੇ ਉਤਸ਼ਾਹ ਨਾਲ ਕਿ੍ਸਮਸ ਮੌਕੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ : ਫਾਦਰ ਜੋਸ ਪਡਿਆਟੀ ਅਗਲੀ ਖ਼ਬਰ ਹਲਕਾ ਇੰਚਾਰਜ ਨੇ 2.41 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
Ad Position 24