27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦਾਸਪੁਰ ਸ਼ਹਿਰ ਅੰਦਰ ਗੰਦਗੀ ਦੇ ਢੇਰਾਂ ਦਾ ਨਿਰੰਤਰ ਹੋ ਰਿਹਾ ਵਾਧਾ, ਜਨਤਾ ਦਾ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ

Ad Position 21
No active advertisement
ਅਜੀਤ ਡੈਸਕ 24-11-2025
ਗੁਰਦਾਸਪੁਰ, 23 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਅੰਦਰ ਪੁਰਾਣੇ ਬੱਸ ਸਟੈਂਡ ਦੇ ਸਾਹਮਣੇ ਗੰਦਗੀ ਦੇ ਢੇਰਾਂ ਨਾਲ ਭੈੜੀ ਬਦਬੂ ਫੈਲੀ ਹੋਈ ਹੈ ਤੇ ਲੋਕ ਤੇ ਦੁਕਾਨਦਾਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਗਿ੍ਫ਼ਤ ਵਿਚ ਆ ਰਹੇ ਹਨ | ਜਦੋਂ ਕਿ ਸਬੰਧਿਤ ਵਿਭਾਗ ਦੀ ਅਣਗਹਿਲੀ ਨਾਲ ਲੋਕ ਕਾਫ਼ੀ ਦੁਖੀ ਹੋਏ ਪਏ ਹਨ ਅਤੇ ਢੇਰਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਦੇ ਪੁਰਾਣੇ ਕਵਾਟਰ ਵੀ ਹਨ, ਜਿਹੜੇ ਲੋਕ ਉੱਥੇ ਰਹਿੰਦੇ ਹਨ, ਉਨ੍ਹਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ | ਜਥੇਦਾਰ ਗੁਰਭੇਜ ਸਿੰਘ ਔਲਖ ਤੇ ਸਮਾਜ ਸੇਵੀ ਨੇ ਦੱਸਿਆ ਕਿ ਇਸ ਸੜਕ 'ਤੇ ਲੋਕਾਂ ਦਾ ਕਾਫ਼ੀ ਆਉਣਾ ਜਾਣਾ ਹੈ | ਇਕ ਦਰਜਨ ਤੋਂ ਵੱਧ ਲੱਕੜ ਖੋਖੇ ਲੱਗੇ ਹੋਏ ਹਨ ਤੇ ਲੋਕ ਆਪਣਾ ਕਾਰੋਬਾਰ ਚਲਾ ਰਹੇ ਹਨ | ਗੰਦਗੀ ਨਾਲ ਲੋਕ ਕਾਫ਼ੀ ਦੁਖੀ ਹਨ | ਉਨ੍ਹਾਂ ਦੱਸਿਆ ਕਿ ਜਿਹੜੇ ਨਗਰ ਕੌਂਸਲ ਦੇ ਕਰਮਚਾਰੀ ਸੜਕਾਂ ਜਾਂ ਘਰਾਂ ਦੀਆਂ ਗਲੀਆਂ ਦੀ ਸਫਾਈ ਕਰਦੇ ਹਨ, ਉਹ ਵੀ ਸੜਕ ਕੰਢੇ ਗੰਦ ਸੁੱਟ ਕੇ ਰਫੂਚੱਕਰ ਹੋ ਜਾਂਦੇ ਹਨ ਅਤੇ ਜਿਹੜਾ ਕੋਈ ਦੁਕਾਨਦਾਰ ਉਨ੍ਹਾਂ ਦਾ ਵਿਰੋਧ ਕਰਦਾ ਹੈ ਤਾਂ ਉਹ ਉਨ੍ਹਾਂ ਨਾਲ ਵੀ ਦੁਰਵਿਵਹਾਰ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਗੰਦਗੀ ਦੇ ਢੇਰਾਂ ਦੇ ਨਾਲ ਕਈ ਤਰ੍ਹਾਂ ਦੀਆਂ ਖਾਣ-ਪੀਣ ਵਾਲੀਆਂ ਰੇਹੜੀਆਂ ਵੀ ਲੱਗੀਆਂ ਹੋਈਆਂ ਹਨ ਉੱਥੇ ਮੱਖੀ, ਮੱਛਰ ਤੇ ਕੀੜੇ ਮਕੌੜਿਆਂ ਦੀ ਭਰਮਾਰ ਹੈ ਜਿਸ ਕਰਕੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਤ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਸ ਗੰਦਗੀ ਨਾਲ ਕਈ ਦੁਕਾਨਦਾਰ ਡੇਂਗੂ ਦੀ ਲਪੇਟ 'ਚ ਆ ਚੁੱਕੇ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਸ਼ਹਿਰ ਅੰਦਰ ਨਿਰੰਤਰ ਕੂੜੇ 'ਚ ਹੋ ਰਹੇ ਵਾਧੇ ਨੰੂ ਰੋਕਣ ਲਈ ਨਗਰ ਕੌਂਸਲ ਦੇ ਈ.ਓ. ਗੁਰਦਾਸਪੁਰ ਨੰੂ ਸਖ਼ਤ ਤੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ ਜਿਸ ਨਾਲ ਲੋਕ ਗੰਦਗੀ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਨਿਜਾਤ ਪਾ ਸਕਣ |
Ad Position 22
No active advertisement
ਪਿਛਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਏ.ਐਲ.ਸੀ. ਲੇਬਰ ਦਫ਼ਤਰ ਬਚਾਓ ਮੋਰਚਾ ਵਲੋਂ 8 ਦਸੰਬਰ ਨੂੰ ਡੀ.ਸੀ. ਦਫ਼ਤਰ ਮੂਹਰੇ ਧਰਨੇ ਦਾ ਐਲਾਨ
Ad Position 24