27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 24-11-2025
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਸਤਿਯੁਗ ਸੰਗੀਤ ਕਲਾ ਕੇਂਦਰ ਵਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਭਗਤੀ ਸੰਗੀਤ ਤੇ ਨਾਚ ਕਲਾ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਸਤਿਯੁਗ ਸੰਗੀਤ ਕਲਾ ਕੇਂਦਰ ਵਲੋਂ ਕਰਵਾਏ ਗਏ 18ਵੇਂ ਇੰਟਰ ਜ਼ਿਲ੍ਹਾ ਆਰਟ ਐਂਡ ਮਿਊਜ਼ਿਕ ਮੁਕਾਬਲੇ ਵਿਚ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਠਾਨਕੋਟ, ਗੁਰਦਾਸਪੁਰ ਤੇ ਬਟਾਲਾ ਦੇ ਵਿਦਿਆਰਥੀਆਂ ਨੂੰ ਪਛਾੜਦੇ ਹੋਏ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਭਗਤੀ ਸੰਗੀਤ ਤੇ ਡਾਂਸ 'ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਅਗਲੇ ਪੱਧਰ ਲਈ ਕਵਾਲੀਫ਼ਾਈ ਕੀਤਾ, ਜੋ ਕਿ ਜਲੰਧਰ ਵਿਚ ਹੋਵੇਗਾ | ਇਸ ਤੋਂ ਇਲਾਵਾ ਸਕੂਲ ਦੀ ਟੀਮ ਨੇ ਨੁੱਕੜ ਨਾਟਕ 'ਚ ਤੀਸਰਾ ਸਥਾਨ, ਜਦਕਿ ਕਥਕ ਨਿ੍ਤ ਵਿਚ 12ਵੀਂ ਜਮਾਤ ਦੀ ਵਿਦਿਆਰਥਣ ਰੁਚਿਤਾ ਨੇ ਬਿਹਤਰੀਨ ਪ੍ਰਦਰਸ਼ਨ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀਆਂ ਨੇ ਹੋਰ ਕਈ ਮੁਕਾਬਲਿਆਂ ਜਿਵੇਂ ਲਾਵਣੀ ਡਾਂਸ, ਰਾਗ ਤੇ ਗੀਤ ਮੁਕਾਬਲਿਆਂ 'ਚ ਵੀ ਭਾਗ ਲਿਆ ਤੇ ਹਰ ਕਲਾ 'ਚ ਚਮਕਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਨੂੰ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 46ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਨੂੰ ਲੈ ਕੇ ਕਲੱਬ ਮੈਂਬਰਾਂ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਗੁਰਦਾਸਪੁਰ ਸ਼ਹਿਰ ਅੰਦਰ ਗੰਦਗੀ ਦੇ ਢੇਰਾਂ ਦਾ ਨਿਰੰਤਰ ਹੋ ਰਿਹਾ ਵਾਧਾ, ਜਨਤਾ ਦਾ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ...
Ad Position 24