28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 25 ਨੂੰ ਮਨਾਇਆ ਜਾਵੇਗਾ- ਸਾਹਨੀ

Ad Position 21
No active advertisement
ਅਜੀਤ ਡੈਸਕ 24-11-2025
ਪਠਾਨਕੋਟ, 23 ਨਵੰਬਰ (ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 25 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ 25 ਨਵੰਬਰ ਦਿਨ ਮੰਗਲਵਾਰ ਨੂੰ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਅਖੰਡ ਪਾਠ ਦੀ ਆਰੰਭਤਾ ਅੱਜ ਕਰ ਦਿੱਤੀ ਗਈ ਹੈ ਜਿਨ੍ਹਾਂ ਦੇ ਭੋਗ 25 ਨਵੰਬਰ ਦਿਨ ਮੰਗਲਵਾਰ ਨੂੰ ਪਾਏ ਜਾਣਗੇ | ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦਾ ਰਾਗੀ ਜਥਾ, ਭਾਈ ਸਿਮਰਪ੍ਰੀਤ ਸਿੰਘ ਪਠਾਨਕੋਟ ਵਾਲਿਆਂ ਦਾ ਰਾਗੀ ਜਥਾ ਤੇ ਭਾਈ ਪ੍ਰਗਟ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਰਣਬੀਰ ਸਿੰਘ, ਕਮਲਪ੍ਰੀਤ ਸਿੰਘ ਆਨੰਦ, ਜਗਜੀਤ ਸਿੰਘ ਸਾਹਨੀ, ਰਵਨੀਤ ਸਿੰਘ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਦੇਸਾ ਸਿੰਘ, ਅਮਨ, ਪੂਰਨ ਸਿੰਘ ਬਾਜਵਾ, ਤਰਨਪਾਲ ਸਿੰਘ ਸ਼ੰਟੀ, ਹਰਵਿੰਦਰ ਸਿੰਘ ਤੇ ਦਵਿੰਦਰ ਸਿੰਘ ਮਿੰਟੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ-ਸੌਰਭ ਬਹਿਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24