28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ-ਸੌਰਭ ਬਹਿਲ

Ad Position 21
No active advertisement
ਅਜੀਤ ਡੈਸਕ 24-11-2025
ਪਠਾਨਕੋਟ, 23 ਨਵੰਬਰ (ਸੰਧੂ)- 'ਆਪ' ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਅਤੇ ਚੇਅਰਮੈਨ ਆਈ.ਟੀ.ਆਈ. ਸੌਰਭ ਬਹਿਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸੰਵਿਧਾਨਕ ਸੋਧਾਂ ਰਾਹੀਂ ਪੰਜਾਬ ਤੋਂ ਚੰਡੀਗੜ੍ਹ ਤੇ ਉਸ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਿਸੇ ਆਮ ਕਦਮ ਦਾ ਹਿੱਸਾ ਨਹੀਂ ਹੈ, ਸਗੋਂ ਪੰਜਾਬ ਦੀ ਪਹਿਚਾਣ ਤੇ ਸੰਵਿਧਾਨਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਅਧਿਕਾਰ ਖੋਹਣ ਲਈ ਸੰਘੀ ਢਾਂਚੇ ਨੂੰ ਤੋੜਨ ਦੀ ਇਹ ਮਾਨਸਿਕਤਾ ਬਹੁਤ ਖਤਰਨਾਕ ਹੈ | ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਸੁਰੱਖਿਆ, ਅਨਾਜ, ਪਾਣੀ ਤੇ ਮਨੁੱਖਤਾ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲਾ ਪੰਜਾਬ ਅੱਜ ਆਪਣੇ ਹੱਕਦਾਰ ਹਿੱਸੇ ਤੋਂ ਵਾਂਝਾ ਹੈ | ਇਹ ਸਿਰਫ਼ ਇਕ ਪ੍ਰਸ਼ਾਸਕੀ ਫੈਸਲਾ ਨਹੀਂ ਹੈ, ਸਗੋਂ ਪੰਜਾਬ ਦੀ ਆਤਮਾ ਨੂੰ ਜ਼ਖਮੀ ਕਰਨ ਦੇ ਸਮਾਨ ਹੈ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਕਦੇ ਵੀ ਕਿਸੇ ਤਾਨਾਸ਼ਾਹੀ ਅੱਗੇ ਆਪਣਾ ਸਿਰ ਨਹੀਂ ਝੁਕਾਇਆ | ਪੰਜਾਬ ਅੱਜ ਵੀ ਨਹੀਂ ਝੁਕੇਗਾ | ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਡਾ. ਜੋਗਿੰਦਰ ਸਿੰਘ ਸਲਾਰੀਆ ਦੇ ਯਤਨਾਂ ਸਦਕਾ ਪਵਨ ਸਿੰਘ ਦੀ ਮਿ੍ਤਕ ਦੇਹ ਦੁਬਈ ਤੋਂ ਪਠਾਨਕੋਟ ਲਿਆਂਦੀ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 25 ਨੂੰ ਮਨਾਇਆ ਜਾਵੇਗਾ- ਸਾਹਨੀ
Ad Position 24