ਤਾਰਾਗੜ੍ਹ, 5 ਦਸੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਚੋਣ ਲੜ ਰਹੀ ਉਮੀਦਵਾਰ ਗੁਰਪ੍ਰੀਤ ਕੌਰ ਅਤੇ ਬਲਾਕ ਸੰਮਤੀ ਦੀ ਚੋਣ ਲੜ ਰਹੀ ਠਾਕੁਰ ਰਿਤੂ ਮਿਨਹਾਸ ਪਤਨੀ ਬਲਵਾਨ ਠਾਕੁਰ ਨੇ ਕਾਗ਼ਜ਼ ਦਾਖਲ ਕਰਵਾਉਣ ਤੋਂ ਬਾਅਦ ਬਾਬਾ ਸੰਖਾਲ ਨਾਥ ਸਾਈਾ ਦਾਸ ਵਿਖੇ ਮੱਥਾ ਟੇਕ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬੀ.ਸੀ. ਪ੍ਰਧਾਨ ਨਰੇਸ਼ ਸੈਣੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਸਬਾ ਤਾਰਾਗੜ੍ਹ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ 14 ਤਰੀਕ ਨੂੰ ਪੈਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਜਦ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੀ ਹੋਈ ਹੈ | ਉਨ੍ਹਾਂ ਨੇ ਹਰ ਵਰਗ ਦਾ ਧਿਆਨ ਦਿੱਤਾ ਹੈ ਅਤੇ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਹੈ | ਇਸ ਮੌਕੇ ਤਾਰਾਗੜ੍ਹ ਦੀ ਸਰਪੰਚ ਰੋਜ਼ੀ ਸੈਣੀ, ਸਮਾਜ ਸੇਵੀ ਰਾਜੇਸ਼ ਕੁਮਾਰ ਕੁੱਦਾ, ਮਾਸਟਰ ਕੁਲਦੀਪ ਸੈਣੀ, ਠਾਕੁਰ ਬਲਵਾਨ ਸਿੰਘ, ਸਰਬਜੀਤ ਸਿੰਘ, ਜੋਗਿੰਦਰ ਸਿੰਘ, ਪ੍ਰਭਾਤ ਸਿੰਘ, ਪੰਚ ਬਾਲ ਕਿ੍ਸ਼ਨ, ਪੰਚ ਰਿਤੂ ਸੈਣੀ, ਫ਼ੌਜੀ ਸਤੀਸ਼ ਸੈਣੀ ਅਤੇ ਹੋਰ ਸੈਂਕੜੇ ਸਾਥੀ ਮੌਜੂਦ ਸਨ |