21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਪੇਕੇੇ ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

Ad Position 21
No active advertisement
ਅਜੀਤ ਡੈਸਕ 06-12-2025
ਗੁਰਦਾਸਪੁਰ, 5 ਦਸੰਬਰ (ਚੱਕਰਾਜਾ)- ਗੁਰਦਾਸਪੁਰ ਦੇ ਪਿੰਡ ਰਾਮਪੁਰ ਵਿਖੇ ਸ਼ੱਕੀ ਹਾਲਾਤ ਵਿਚ ਇਕ ਔਰਤ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ | ਮਿ੍ਤਕ ਔਰਤ ਦੇ ਪੇਕੇ ਪਰਿਵਾਰ ਵਲੋਂ ਉਸ ਦੇ ਕਤਲ ਦਾ ਸ਼ੱਕ ਜਤਾਇਆ ਹੈ ਅਤੇ ਦੋਸ਼ ਲਗਾਏ ਹਨ ਕਿ ਮਿ੍ਤਕ ਔਰਤ ਦਾ ਪਤੀ, ਦਿਉਰ ਤੇ ਦਰਾਣੀ ਲੜਕੀ ਨਾਲ ਅਕਸਰ ਮਾਰਕੁਟਾਈ ਕਰਦੇ ਸਨ | ਉਨ੍ਹਾਂ ਦੋਸ਼ ਲਗਾਏ ਕਿ ਲੜਕੀ ਜਿਸ ਦਾ ਕੁਝ ਸਮਾਂ ਪਹਿਲਾਂ ਵਿਆਹ ਕੀਤਾ ਗਿਆ ਸੀ, ਉਸ ਦਾ ਇਕ ਬੱਚਾ ਵੀ ਹੈ ਪਰ ਲੜਕੀ ਦੇ ਸਹੁਰਾ ਪਰਿਵਾਰ ਵਲੋਂ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਨੰੂ ਤੰਗ ਪ੍ਰੇਸ਼ਾਨ ਕਰਨਾ ਤੇ ਮਾਰਕੁਟਾਈ ਕਰਨੀ ਸ਼ੁਰੂ ਕਰ ਦਿੱਤੀ | ਅੱਜ ਉਸ ਦੀ ਹੋਈ ਮੌਤ ਤੋਂ ਬਾਅਦ ਗਲੇ 'ਤੇ ਪਏ ਨਿਸ਼ਾਨ ਵੀ ਦੱਸ ਰਹੇ ਹਨ ਕਿ ਉਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਨਾ ਕਰਕੇ ਸਗੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ | ਦੂਜੇ ਪਾਸੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਤੇ ਮਿ੍ਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹਰਸਲਾਂ 7, 11 ਤੇ 13 ਨੂੰ ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਉਰਦੂ ਆਮੋਜ਼ ਕੋਰਸ ਦਾ ਦਾਖਲਾ ਸ਼ੁਰੂ
Ad Position 24