ਬਟਾਲਾ, 5 ਦਸੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਉਸ ਵੇਲੇ ਵਾਧਾ ਹੋਇਆ, ਜਦੋਂ ਪਿੰਡ ਗੁੰਨੋਪੁਰ ਸੈਦੋਵਾਲ ਖੁਰਦ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਆਮ ਆਦਮੀ ਪਾਰਟੀ ਛੱਡ ਕੇ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਨੂੰ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਗੁਰਇਕਬਾਲ ਸਿੰਘ ਮਾਹਲ ਨੇ ਸਨਮਾਨਿਤ ਕਰਦਿਆਂ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ ਸ: ਮਾਹਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿਨੋ ਦਿਨ ਵਾਧਾ ਹੋ ਰਿਹਾ ਹੈ ਅਤੇ ਇਸ ਨਾਲ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਭਾਰੀ ਉਤਸ਼ਾਹ ਵਧੇਗਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੇ ਫਰਕ ਨਾਲ ਇਹ ਚੋਣਾਂ ਜਿੱਤਣਗੇ | ਪਿੰਡ ਗੁੰਨੋਪੁਰ ਸੈਦੋਵਾਲ ਖੁਰਦ ਦੇ ਸੇਵਾ ਸਿੰਘ ਦੇ ਗ੍ਰਹਿ ਵਿਖੇ ਹੋਏ ਸਮਾਗਮ ਦੌਰਾਨ ਸਾ. ਸਰਪੰਚ ਕੁਲਵਿੰਦਰ ਸਿੰਘ, ਸਤਵਿੰਦਰ ਸਿੰਘ ਬਿੱਕਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਏ | ਉਨ੍ਹਾਂ ਦੇ ਨਾਲ ਮਨਜੀਤ ਸਿੰਘ ਭੈਣੀ ਪਸਵਾਲ, ਸੇਵਾ ਸਿੰਘ ਗੁੰਨੋਪੁਰ, ਕੁਲਵਿੰਦਰ ਸਿੰਘ ਰੱਬ, ਸੇਵਾ ਸਿੰਘ ਸੈਦੋਵਾਲ ਖੁਰਦ, ਸਰਵਣ ਸਿੰਘ ਜੇ.ਈ., ਸਤਨਾਮ ਸਿੰਘ, ਪਿੰਦਰ ਸਿੰਘ, ਸਰਜੀਤ ਸਿੰਘ ਰੱਬ, ਦਲਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਸਤਵਿੰਦਰ ਸਿੰਘ, ਮੰਗਾ ਸਿੰਘ, ਡਾ. ਸੁਖਦੇਵ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਹਲਕਾ ਕਾਦੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪਰਿਵਾਰ 'ਚ ਹੋਇਆ ਵਾਧਾ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਕਈ ਪਰਿਵਾਰ ਹੋਏ ਸ਼ਾਮਿਲ
ਅਜੀਤ ਡੈਸਕ
06-12-2025