21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅਮਰੀਕਾ ਤੋਂ ਵਾਪਸ ਪਰਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਹਲੋਂ ਨੇ ਸਿਆਸੀ ਸਰਗਰਮੀਆਂ ਆਰੰਭੀਆਂ

Ad Position 21
No active advertisement
ਅਜੀਤ ਡੈਸਕ 06-12-2025
ਘੁਮਾਣ, 5 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ਕੁਝ ਦਿਨ ਪਹਿਲਾਂ ਅਮਰੀਕਾ ਤੋਂ ਵਾਪਸ ਆਪਣੇ ਪਿੰਡ ਲੱਧਾ ਮੁੰਡਾ ਪਹੁੰਚੇ ਹਨ | ਉਨ੍ਹਾਂ ਵਲੋਂ ਪਿੰਡ ਪਹੁੰਚ ਕੇ ਸਿਆਸੀ ਸਰਗਰਮੀਆਂ ਆਰੰਭ ਦਿੱਤੀਆਂ ਹਨ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੱਖ-ਵੱਖ ਆਗੂਆਂ ਵਲੋਂ ਸ: ਕਾਹਲੋਂ ਨਾਲ ਰਾਬਤਾ ਕਾਇਮ ਕਰ ਕੇ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਸ ਮੌਕੇ ਸ: ਕਾਹਲੋਂ ਨੇ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵੋਟਰਾਂ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਕਮਰਕੱਸੇ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਲੋਕ ਫ਼ੈਸਲਾ ਕਰ ਦੇਣਗੇ ਕਿ ਕਿਹੜੀ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਮੈਂ ਆਪਣੇ ਜ਼ੋਨ ਵਿਚ ਪੈਂਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਤਤਪਰ ਹਾਂ |
Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਕੌਰ ਰੰਧਾਵਾ ਨੇ ਗੁਰਦੁਆਰਾ ਤਪ ਅਸਥਾਨ ਮਲਕਪੁਰ 'ਚ ਨਤਮਸਤਕ ਹੋ ਕੇ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਇਨੋਵਾ ਕਾਰ ਨਾਲ ਟੱਕਰ 'ਚ ਸਕੂਟੀ ਚਾਲਕ ਦੀ ਮੌਤ
Ad Position 24