ਕਲਾਨੌਰ, 5 ਦਸੰਬਰ (ਪੁਰੇਵਾਲ)- ਆਗਾਮੀ ਦਿਨਾਂ 'ਚ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪਾਰਟੀ ਦੇ ਸੀਨੀਅਰ ਆਗੂ, ਸਾ. ਸਰਪੰਚ ਜਸਬੀਰ ਸਿੰਘ ਕਾਹਲੋਂ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ | ਸ: ਕਾਹਲੋਂ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਗੁਲਾਬ ਦੇ ਫੁੱਲ ਦੇ ਕੇ ਸਵਾਗਤ ਕੀਤਾ ਗਿਆ ਤੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਿਚਾਰ ਚਰਚਾ ਕੀਤੀ ਗਈ | ਗੱਲਬਾਤ ਕਰਦਿਆਂ ਸ: ਕਾਹਲੋਂ ਨੇ ਕਿਹਾ ਕਿ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਆਗਾਮੀ ਚੋਣਾਂ ਸੰਬੰਧੀ ਹਲਕੇ ਦੇ ਮੁਹਤਬਰਾਂ ਨਾਲ ਵਿਚਾਰ ਚਰਚਾ ਕੀਤੀ ਹੈ ਅਤੇ ਵਰਕਰਾਂ ਨੇ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਕੀਤਾ ਹੈ | ਸ: ਕਾਹਲੋਂ ਨੇ ਕਿਹਾ ਕਿ ਸੂਬੇ 'ਚ ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਹਿੱਤ 'ਚ ਲਏ ਜਾ ਰਹੇ ਫ਼ੈਸਲਿਆਂ ਨਾਲ ਸਰਕਾਰ ਦੀ ਸਾਖ ਮਜ਼ਬੂਤ ਹੋਈ ਹੈ ਤੇ ਲੋਕਾਂ ਨੇ ਜਿਸ ਭਰੋਸੇ ਨਾਲ 'ਆਪ' ਨੂੰ ਪੰਜਾਬ ਦੀ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਹੈ, ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦੀ ਭਰੋਸੇਯੋਗਤਾ ਦਿਨ-ਬ-ਦਿਨ ਪੱਕੀ ਹੁੰਦੀ ਜਾ ਰਹੀ ਹੈ | ਸ: ਕਾਹਲੋਂ ਨੇ ਕਿਹਾ ਕਿ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਵੀ ਸੂਬੇ ਦੇ ਲੋਕ 'ਆਪ' ਉਮੀਦਵਾਰਾਂ ਦੇ ਹੱਕ 'ਚ ਭੁਗਤਣ ਲਈ ਉਤਾਵਲੇ ਹਨ ਕਿਉਂਕਿ ਲੋਕਾਂ ਨੂੰ ਇਹ ਸਪੱਸ਼ਟ ਹੋ ਚੁੱਕਾ ਹੈ ਕਿ 'ਆਪ' ਸਰਕਾਰ ਹੀ ਅਜਿਹੀ ਸਰਕਾਰ ਹੈ ਜੋ ਲੋਕਾਂ ਦੇ ਵਿਕਾਸ ਨੂੰ ਤਰਜ਼ੀਹ ਦਿੰਦੀ ਆ ਰਹੀ ਹੈ | ਸ: ਕਾਹਲੋਂ ਨੇ ਕਿਹਾ ਕਿ ਸਰਕਾਰ ਨੇ ਜੋ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਾਲੀ ਮਦਦ ਦੇਣ ਦਾ ਵਾਅਦਾ ਕੀਤਾ ਸੀ ਤੇ ਲੋਕਾਂ ਦੀ ਸਮੱਸਿਆ ਵੇਲੇ ਬਾਂਹ ਫੜ੍ਹੀ ਹੈ | ਸ: ਕਾਹਲੋਂ ਨੇ ਕਿਹਾ ਕਿ ਪੀੜਤਾਂ ਦੇ ਖਾਤੇ 'ਚ ਮਾਲੀ ਮਦਦ ਪਾ ਕੇ 'ਆਪ' ਨੇ ਲੋਕਾਂ ਦਾ ਦਿਲ ਜਿੱਤਿਆ ਹੈ |