20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ੋਨ ਕੋਟਲੀ ਸੂਰਤ ਮੱਲ੍ਹੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ 'ਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਵਿਜੇ ਸੋਨੀ

Ad Position 21
No active advertisement
ਅਜੀਤ ਡੈਸਕ 06-12-2025
ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ 'ਚ 14 ਦਸੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾ ਲਈ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਉਪਰੰਤ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ | ਜ਼ੋਨ ਕੋਟਲੀ ਸੂਰਤ ਮੱਲ੍ਹੀ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਆਗੂ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਦੀ ਪਤਨੀ ਵੀਨਾ ਕੁਮਾਰੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ, ਜਿਸ ਨੇ ਭਾਜਪਾ ਆਗੂਆਂ ਸਮੇਤ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾਏ | ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਹਿੱਸਾ ਲੈਣ ਲਈ ਭਾਜਪਾ ਵਰਕਰਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਲੋਕ ਭਾਜਪਾ ਨਾਲ ਹਨ ਤੇ ਭਾਜਪਾ ਇਨ੍ਹਾਂ ਪੇਂਡੂ ਚੋਣ 'ਚ ਚੰਗਾ ਪ੍ਰਦਰਸ਼ਨ ਕਰੇਗੀ | ਇਸ ਮੌਕੇ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਉਮੀਦਵਾਰਾਂ ਨੇ ਆਪਣੇ ਕਾਗਜ਼ਾਤ ਦਾਖਲ ਕਰਵਾਏ ਹਨ ਤੇ ਭਾਜਪਾ ਵੱਡੇ ਉਤਸ਼ਾਹ ਨਾਲ ਲੋਕਾਂ ਵਿਚ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਰਾਜੂ ਪੰਡਿਤ, ਮੰਗਪਾਲ ਸੇਠੀ, ਰਾਜ ਕੁਮਾਰ ਸੇਠੀ, ਮਾਸਟਰ ਨੰਦ ਕਿਸੋਰ, ਬਲਵਿੰਦਰ ਕੁਮਾਰ, ਕੰਵਲਜੀਤ ਸਿੰਘ ਗੱਗੂ ਮੰਮਣ, ਧਰਮਪਾਲ ਸ਼ਰਮਾ ਕੋਟਲੀ, ਨਵਪ੍ਰੀਤ ਸਿੰਘ ਕੋਟਲੀ, ਜਨਕ ਰਾਜ ਸੋਨੀ, ਰਜਿੰਦਰ ਸੋਨੀ ਸਮੇਤ ਭਾਜਪਾ ਆਗੂ ਹਾਜ਼ਰ ਸਨ |ੈਲ07
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਅਤੇ ਮਨਰੇਗਾ ਦੀ ਤਬਾਹੀ ਦੇ ਖ਼ਿਲਾਫ਼ 5-6 ਜਨਵਰੀ 2026 ਨੂੰ ਦੇਸ਼ ਵਿਆਪੀ ਵਿਰੋਧ ਦਾ ਸੱਦਾ... ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਹਰਸੀਆਂ ਸਮੇਤ ਹੋਰ ਪਿੰਡਾਂ 'ਚ ਮੀਟਿੰਗਾ...
Ad Position 24