20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ ਅੱਜ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 06-12-2025
ਗੁਰਦਾਸਪੁਰ, 5 ਦਸੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ 6 ਦਸੰਬਰ ਨੂੰ 'ਨਸ਼ਾ ਮੁਕਤ ਪੰਜਾਬ' ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸੰਬੰਧੀ ਸੀ. ਜੇ.ਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ 'ਨਸ਼ਾ ਮੁਕਤ ਪੰਜਾਬ' ਮੁਹਿੰਮ 6 ਦਸੰਬਰ ਤੋਂ ਸ਼ੁਰੂ ਹੋ ਕੇ 6 ਜਨਵਰੀ 2026 ਤੱਕ ਚੱਲੇਗੀ ਅਤੇ ਇਸ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਤੇ ਨਸ਼ਾ ਛੁਡਾਊ ਕੇਂਦਰਾਂ ਆਦਿ ਵਿਚ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਸਕੂਲਾਂ ਵੱਖ-ਵੱਖ ਵਿਚ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੁਆਰਾ ਪੈਨਲ ਐਡਵੋਕੇਟਜ਼ ਤੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾਂ ਬਣਾਈਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ
Ad Position 24