20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅਕਾਲੀ ਦਲ ਪੁਨਰ ਸੁਰਜੀਤ ਨੇ ਹੜ੍ਹ ਪ੍ਰਭਾਵਿਤ 145 ਗ੍ਰੰਥੀ ਸਿੰਘਾਂ ਨੂੰ 3100-3100 ਰੁਪਏ ਰਾਸ਼ੀ ਵੰਡੀ <br/>

Ad Position 21
No active advertisement
ਅਜੀਤ ਡੈਸਕ 06-12-2025
ਡੇਰਾ ਬਾਬਾ ਨਾਨਕ, 5 ਦਸੰਬਰ (ਹੀਰਾ ਸਿੰਘ ਮਾਂਗਟ)- ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੀ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 145 ਗ੍ਰੰਥੀ ਸਿੰਘਾਂ ਨੂੰ 3100-3100 ਰੁਪਏ ਰਾਸ਼ੀ ਵੰਡੀ ਗਈ | ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਥੇਦਾਰ ਅਮਰੀਕ ਸਿੰਘ ਸ਼ਾਹਪਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਇਕ ਸਧਾਰਨ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਘੁੰਮਣ ਤੇ ਜਥੇਦਾਰ ਅਮਰੀਕ ਸਿੰਘ ਸ਼ਾਹਪਰ ਗੁਰਾਇਆ ਨੇ ਦੱਸਿਆ ਕਿ ਅੱਜ ਸਾਡੀ ਪਾਰਟੀ ਵਲੋਂ ਹਰ ਪ੍ਰਭਾਵਿਤ ਇਲਾਕੇ ਦੇ ਲੋੜਵੰਦ ਗ੍ਰੰਥੀ ਸਿੰਘਾਂ ਦੀ ਜ਼ਰੂਰਤ ਨੂੰ ਸਮਝਦਿਆਂ ਇਸ ਆਫ਼ਤ ਦੀ ਘੜੀ ਵਿਚ ਥੋੜਾ ਯੋਗਦਾਨ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਤੇ ਐਨ.ਆਰ.ਆਈ. ਸੁਖਦੇਵ ਸਿੰਘ ਵਿਰਕ ਦੇ ਵੱਡੇ ਸਹਿਯੋਗ ਸਦਕਾ ਵੱਖ-ਵੱਖ ਪਿੰਡਾਂ ਦੇ 145 ਗ੍ਰੰਥੀ ਸਿੰਘਾਂ ਨੂੰ 3100-3100 ਰੁਪਏ ਦੀ ਰਾਸ਼ੀ ਵੰਡੀ ਗਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਹਰ ਔਖੀ ਘੜੀ ਮੌਕੇ ਹਮੇਸ਼ਾ ਹੀ ਗੁਰੂ ਘਰ ਦੇ ਵਜ਼ੀਰਾਂ ਦੇ ਨਾਲ ਖੜਾ ਹੈ | ਇਸ ਮੌਕੇ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਿੰਦਰ ਸਿੰਘ ਸ਼ਾਮਪੁਰਾ ਸਾ. ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਮਨਜੀਤ ਸਿੰਘ ਬਰਿਆਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਜਸਬੀਰ ਸਿੰਘ ਜਫਰਵਾਲ ਮੈਂਬਰ ਵਰਕਿੰਗ ਕਮੇਟੀ, ਬਾਬਾ ਰਣਧੀਰ ਸਿੰਘ, ਬਾਬਾ ਭੁਪਿੰਦਰ ਸਿੰਘ ਤੇ ਬਾਬਾ ਵੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਗ੍ਰੰਥੀ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਵਿਕਾਸ ਤੇ ਲੋਕ ਭਲਾਈ ਸਕੀਮਾਂ ਲੈ ਕੇ ਲੋਕ ਦਰਬਾਰ 'ਚ ਜਾ ਰਹੇ ਹਾਂ-ਨਿਸ਼ੂ ਚਹਿਲਾਂ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਚੋਣ ਪ੍ਰਚਾਰ ਦੌਰਾਨ ਦਿੱਤੇ ਬਿਆਨ ਦੀ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਨਿੰਦਾ...
Ad Position 24