07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

Ad Position 21
No active advertisement
ਅਜੀਤ ਡੈਸਕ 07-12-2025
ਗੁਰਦਾਸਪੁਰ, 6 ਦਸੰਬਰ (ਚੱਕਰਾਜਾ)- ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਅਦਿੱਤਿਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਗੁਰਦਾਸਪੁਰ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਰੂਪ ਵਿਚ ਚਾਲੂ ਰੱਖਣ ਲਈ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਸਖ਼ਤੀ ਨਾਲ ਵਾਹਨ ਚਾਲਕਾਂ ਦੇ ਜਿੱਥੇ ਚਲਾਨ ਕੀਤੇ ਜਾ ਰਹੇ ਹਨ ਉੱਥੇ ਹੀ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਰੂਪ ਵਿਚ ਚਾਲੂ ਰੱਖਣਾ ਉਨ੍ਹਾਂ ਦੀ ਡਿਊਟੀ ਹੈ ਜਿਸ ਨੂੰ ਉਹ ਪੂਰੀ ਮੁਸਤੈਦੀ ਨਾਲ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਅੱਜ 44 ਦੇ ਕਰੀਬ ਛੋਟੇ-ਵੱਡੇ ਵਾਹਨਾਂ ਦੇ ਚਲਾਨ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਛੇੜੀ ਗਈ ਹੈ ਤੇ ਹੁਣ ਕਾਫ਼ੀ ਚਲਾਨ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਵਾਲਿਆਂ ਦੇ ਕੀਤੇ ਜਾ ਚੁੱਕੇ ਹਨ | ਉਨ੍ਹਾਂ ਆਮ ਲੋਕਾਂ ਨੂੰ ਵੀ ਆਪਣੇ ਵਾਹਨਾਂ ਦੇ ਕਾਗ਼ਜ਼ ਪੂਰੇ ਰੱਖਣ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਤਾੜਨਾ ਕੀਤੀ ਕਿ ਉਹ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ | ਉਨ੍ਹਾਂ ਕਿਹਾ ਸ਼ਹਿਰ ਅੰਦਰ ਮੌਡੀਫਾਈ ਵਾਹਨਾਂ ਖ਼ਿਲਾਫ਼ ਵੀ ਸਖ਼ਤੀ ਨਾਲ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਸ਼ਹਿਰ ਅੰਦਰ ਗ਼ਲਤ ਪਾਰਕਿੰਗ ਕਰਨ 'ਤੇ ਉਨ੍ਹਾਂ ਵਲੋਂ ਚਲਾਨ ਕੀਤੇ ਜਾ ਰਹੇ ਹਨ | ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਇਹ ਮੁਹਿੰਮ ਇਸੇ
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਅਕਾਲਸਰ ਪਾਤਸ਼ਾਹੀ ਛੇਵੀਂ ਬੱਲ੍ਹੋ ਦੇ ਨਵੇਂ ਦਰਬਾਰ ਦੀ ਇਮਾਰਤ ਦਾ ਕੰਮ ਸੰਪੂਰਨ ਹੋਣ 'ਤੇ ਧਾਰਮਿਕ ਸਮਾਗਮ
Ad Position 24