08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੁਲਿਸ ਮੁਕਾਬਲੇ 'ਚ ਜ਼ਖ਼ਮੀ ਹੋਇਆ ਗੈਂਗਸਟਰ ਇਲਾਜ ਦੌਰਾਨ ਬਟਾਲਾ ਸਿਵਲ ਹਸਪਤਾਲ 'ਚੋਂ ਫਰਾਰ

Ad Position 21
No active advertisement
ਅਜੀਤ ਡੈਸਕ 07-12-2025
ਬਟਾਲਾ, 6 ਦਸੰਬਰ (ਸਤਿੰਦਰ ਸਿੰਘ)-ਅੱਜ ਸਥਾਨਕ ਪੁਲਿਸ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਜ਼ੇਰੇ ਇਲਾਜ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ | ਗੈਂਗਸਟਰ ਨੂੰ ਪਿਛਲੇ ਦਿਨੀਂ ਕਾਂਗਰਸੀ ਆਗੂ ਦੀ ਮੋਬਾਈਲ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹਾਲਤ ਵਿਚ ਕਾਬੂ ਕੀਤਾ ਗਿਆ ਸੀ | ਇਸ ਸੰਬੰਧੀ ਸਿਵਲ ਹਸਪਤਾਲ ਵਿਖੇ ਪਹੁੰਚੇ ਐਸ.ਐਚ.ਓ. ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਗੈਂਗਸਟਰ ਕੰਵਲਜੀਤ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜੋ ਕਿ ਅੱਜ ਫਰਾਰ ਹੋ ਗਿਆ ਹੈ | ਉਨ੍ਹਾਂ ਦੱਸਿਆ ਬੀਤੇ ਦਿਨੀਂ ਸਥਾਨਕ ਜਲੰਧਰ ਰੋਡ 'ਤੇ ਕਾਂਗਰਸੀ ਆਗੂ ਦੀ ਮੋਬਾਈਲ ਦੀ ਦੁਕਾਨ 'ਤੇ ਗੈਂਗਸਟਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ | ਇਸ ਘਟਨਾ ਦੀ ਜਾਂਚ ਕਰਦਿਆਂ ਐੱਸ.ਐੱਸ.ਪੀ. ਬਟਾਲਾ ਦੀ ਅਗਵਾਈ ਹੇਠ ਪੁਲਿਸ ਟੀਮ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ | ਇਸੇ ਦੌਰਾਨ ਪੁਲਿਸ ਨੂੰ ਖਬਰ ਮਿਲੀ ਕਿ ਉਕਤ ਗੈਂਗਸਟਰ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਵਿਖੇ ਘੁੰਮ ਰਹੇ ਹਨ, ਜਿਸ 'ਤੇ ਪੁਲਿਸ ਟੀਮ ਵਲੋਂ ਇਨ੍ਹਾਂ ਗੈਂਗਸਟਰਾਂ ਨੂੰ ਘੇਰਿਆ ਗਿਆ | ਇਸ ਦੌਰਾਨ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਤੇ ਇਸ ਮੁਕਾਬਲੇ ਦੌਰਾਨ ਇਕ ਗੈਂਗਸਟਰ ਕੰਵਲਜੀਤ ਦੇ ਗੋਡੇ 'ਤੇ ਗੋਲੀ ਲੱਗੀ ਤੇ ਉਹ ਜ਼ਖਮੀ ਹੋ ਗਿਆ | ਗੈਂਗਸਟਰ ਕੰਵਲਜੀਤ ਨੂੰ ਕਾਬੂ ਕੀਤਾ ਗਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਸੀ | ਅੱਜ ਗੈਂਗਸਟਰ ਕੰਵਲਜੀਤ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ | ਘਟਨਾ ਦੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਗੈਂਗਸਟਰ ਨੂੰ ਕਾਬੂ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਪਿੰਡ ਤੱਤਲਾ ਤੋਂ ਨੌਜਵਾਨ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਲਿਆ ਲਪੇਟ 'ਚ, ਦੋ ਔਰਤਾਂ ਦੀ ਮੌਤ
Ad Position 24