08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੰਜਗਰਾਈਆਂ ਤੋਂ ਕਾਂਗਰਸ ਪਾਰਟੀ ਨੇ ਸਤਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 07-12-2025
ਅੱੱਚਲ ਸਾਹਿਬ, 6 ਦਸੰਬਰ (ਗੁਰਚਰਨ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਆਂ ਤੋਂ ਕਾਂਗਰਸ ਪਾਰਟੀ ਨੇ ਬੀਬੀ ਸਤਿੰਦਰ ਕੌਰ ਪਤਨੀ ਰਣਧੀਰ ਸਿੰਘ ਹੀਰਾ ਸੰਦਲਪੁਰ ਨੂੰ ਉਮੀਦਵਾਰ ਐਲਾਨਿਆ ਹੈ | ਇਸ ਮੌਕੇ ਕਾਂਗਰਸੀ ਆਗੂ ਰਣਧੀਰ ਸਿੰਘ ਹੀਰਾ ਸੰਦਲਪੁਰ ਨੇ ਕਾਂਗਰਸ ਹਾਈਕਮਾਂਡ, ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ ਸਮੇਤ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਸਾਡੇ 'ਤੇ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਸ 'ਤੇ ਖਰੇ ਉਤਰਾਂਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਆਂ ਅਧੀਨ ਆਉਂਦੇ ਪਿੰਡਾਂ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਅੱਜ ਜਦ ਹੀ ਨਾਮਜ਼ਦਗੀ ਪੱਤਰਾਂ ਬਾਰੇ ਸੂਚੀ ਪਾਈ ਗਈ ਤਾਂ ਸਮੂਹ ਕਾਂਗਰਸੀ ਵਰਕਰਾਂ ਵਲੋਂ ਮੋਰਚੇ ਸੰਭਾਲ ਲਏ ਗਏ ਹਨ | ਉਨ੍ਹਾਂ ਕਿਹਾ ਕਿ ਉਹ ਜ਼ੋਨ ਦੇ ਹਰੇਕ ਪਿੰਡ ਤੱਕ ਪਹੁੰਚ ਕਰਨਗੇ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤਣਗੇ ਤੇ ਸਾਰੀਆਂ ਹੀ ਸੀਟਾਂ ਜਿੱਤ ਕੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਤੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਜਗਰੂਪ ਸਿੰਘ ਸੇਖਵਾਂ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ ਅਗਲੀ ਖ਼ਬਰ ਗੋਹਤ ਪੋਖਰ 5 ਨੰਬਰ ਜ਼ੋਨ ਤੋਂ ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ ਬਿੱਲੂ ਨੇ ਕੀਤੇ ਪੇਪਰ ਦਾਖ਼ਲ
Ad Position 24