08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਆਮ ਆਦਮੀ ਪਾਰਟੀ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-12-2025
ਤਾਰਾਗੜ੍ਹ, 6 ਦਸੰਬਰ (ਸੋਹਨ ਲਾਲ)- 14 ਦਸੰਬਰ ਨੂੰ ਪੈ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਵਲੋਂ ਚੱਠਾ ਪੈਲੇਸ ਤਾਰਾਗੜ੍ਹ ਵਿਖੇ ਪਾਰਟੀ ਵਰਕਰਾਂ ਦਾ ਇਕ ਵਿਸ਼ਾਲ ਇਕੱਠ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਤਾਰਾਗੜ੍ਹ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਚੋਣ ਲੜ ਰਹੀ ਉਮੀਦਵਾਰ ਗੁਰਪ੍ਰੀਤ ਕੌਰ ਤੇ ਹੋਰ ਸੰਮਤੀ ਮੈਂਬਰਾਂ ਨੂੰ ਜਿਤਾਉਣ ਲਈ ਸਾਨੂੰ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਇਨ੍ਹਾਂ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨਾ ਹੈ ਤਾਂ ਜੋ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਨੇ ਪਾਰਟੀ ਦੇ ਹਰੇਕ ਵਰਕਰ ਨੂੰ ਇਕਜੁੱਟ ਹੋ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੀ.ਸੀ. ਪ੍ਰਧਾਨ ਨਰੇਸ਼ ਸੈਣੀ, ਸਰਪੰਚ ਅਨੀਸ਼ਾ ਸੈਣੀ, ਸਰਪੰਚ ਸੁਰਿੰਦਰ ਸਾਹ, ਬਲਵਾਨ ਸਿੰਘ, ਪ੍ਰਭਾਤ ਸਿੰਘ, ਸਤੀਸ਼ ਕੁਮਾਰ ਤੇ ਸੈਂਕੜੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰੀਨਲੈਂਡ ਕਿ੍ਕਟ ਕਲੱਬ ਦਾ 47ਵਾਂ ਸਾਲਾਨਾ ਕਿ੍ਸਮਸ ਕਿ੍ਕਟ ਟੂਰਨਾਮੈਂਟ ਅੱਜ ਤੋਂ ਅਗਲੀ ਖ਼ਬਰ ਜੰਮੂ-ਕਸ਼ਮੀਰ ਤੋਂ ਪੰਜਾਬ 'ਚ ਆਟੋ ਰੁਕਵਾਉਣ ਲਈ ਰਾਵਾਧਸ ਆਟੋ ਯੂਨੀਅਨ ਦਾ ਵਫ਼ਦ ਨਾਕਾ ਇੰਚਾਰਜ ਨੂੰ ਮਿਲਿਆ
Ad Position 24