16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਿੰਡ ਤੱਤਲਾ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਵਿੰਦਰ ਕੌਰ ਕਾਂਗਰਸ 'ਚ ਹੋਏ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਡੇਹਰੀਵਾਲ ਦਰੋਗਾ, 7 ਦਸੰਬਰ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪੈਦੇ ਪਿੰਡ ਤੱਤਲਾ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਵਿੰਦਰ ਕੌਰ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ | ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਣ 'ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜ਼ੋਨ ਨੌਸ਼ਹਿਰਾ ਮੱਝਾ ਜਸਪਾਲ ਸਿੰਘ ਤੱਤਲਾ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਤੱਤਲਾ, ਪਰਗਟ ਸਿੰਘ, ਕਸ਼ਮੀਰ ਕੌਰ ਤੱਤਲਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਗੀਰ ਕੌਰ, ਜੋਬਨਪ੍ਰੀਤ ਸਿੰਘ, ਅਰਜਨ ਸਿੰਘ, ਨਿਸ਼ਾਨ ਸਿੰਘ, ਲਵਪੀਤ ਸਿੰਘ ਲੱਬਾ, ਬਲਜੀਤ ਸਿੰਘ, ਨੰਬਰਦਾਰ ਬਲਬੀਰ ਸਿੰਘ, ਡਾ. ਬੰਤ ਸਿੰਘ, ਹੰਸਾ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਪਿੰਡ ਚੀਮਾ ਭਿੱਟੇਵੱਡ ਤੋਂ ਕਾਂਗਰਸ ਦੇ ਸੀਨੀਅਰ ਆਗੂ ਪਰਿਵਾਰਾਂ ਸਮੇਤ 'ਆਪ 'ਚ ਸ਼ਾਮ... ਅਗਲੀ ਖ਼ਬਰ ਜ਼ੋਨ ਵਕੀਲਾਂ ਵਾਲਾ ਤੋਂ ਆਪ ਵਿਧਾਇਕ ਦੇ ਪੁੱਤਰ, ਸਾਬਕਾ ਕਾਂਗਰਸੀ ਵਿਧਾਇਕ ਦੇ ਚਚੇਰੇ ਭਰਾ ਅਤੇ ਸਾਬਕਾ ਬਲਾਕ ਸੰਮਤੀ ਚੇਅ...
Ad Position 24