16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਚੋਰ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਬਟਾਲਾ, 7 ਦਸੰਬਰ (ਹਰਦੇਵ ਸਿੰਘ ਸੰਧੂ) -ਬਟਾਲਾ ਥਾਣਾ ਸਿਟੀ ਪੁਲਿਸ ਵਲੋਂ ਚੋਰੀ ਅਤੇ ਲੁੱਟ ਦੀ ਵਾਰਦਾਤਾਂ ਨੂੰ ਠੱਲ ਪਾਉਣ ਲਈ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਚਲਾਈ ਮੁਹਿੰਮ ਤਹਿਤ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਐਚ.ਓ. ਸਿਟੀ ਬਟਾਲਾ ਸੁਖਵਿੰਦਰ ਸਿੰਘ ਵਲੋਂ ਕਾਰਵਾਈ ਕਰਦਿਆਂ ਗਸ਼ਤ ਦੌਰਾਨ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਵਲੋਂ ਆਪਣੇ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਪਵਨ ਕੁਮਾਰ ਪੁੱਤਰ ਅੰਬਾ, ਰਾਜਬੀਰ ਸਿੰਘ ਪੁੱਤਰ ਸੁਲੱਖਣ ਸਿੰਘ, ਪਵਨ ਕੁਮਾਰ ਉਰਫ ਪੰਨਾ ਪੁੱਤਰ ਪ੍ਰੇਮ ਨਾਥ ਵਾਸੀ ਗਾਉਂਸਪੁਰਾ ਬਟਾਲਾ ਨੂੰ ਬੈਂਕ ਕਾਲੋਨੀ ਮੋੜ ਤੋਂ ਕਾਬੂ ਕਰ ਕੇ ਥਾਣਾ ਸਿਟੀ 'ਚ ਮਾਮਲਾ ਦਰਜ ਕਰਨ ਉਪਰੰਤ ਤਫ਼ਤੀਸ਼ ਦੌਰਾਨ 3 ਨੌਜਵਾਨਾਂ ਦੀ ਨਿਸ਼ਾਨਦੇਹੀ 'ਤੇ ਦੋ ਹੋਰ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਏ | ਐੱਸ.ਐਚ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤਾ ਰਾਜਬੀਰ ਸਿੰਘ ਮੁਕੱਦਮਾ ਨੰਬਰ 76/2019 ਥਾਣਾ ਸਿਟੀ ਬਟਾਲਾ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਰੋਡ 'ਤੇ ਦੋ ਕਾਰਾਂ ਦੀ ਹੋਈ ਸਿੱਧੀ ਟੱਕਰ, ਜ਼ਖ਼ਮੀ ਹਸਪਤਾਲ ਦਾਖ਼ਲ ਅਗਲੀ ਖ਼ਬਰ ਟਰੈਕਟਰ-ਟਰਾਲੀ ਤੇ ਸਵਿਫਟ ਕਾਰ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਮੌਤ, 2 ਗੰਭੀਰ ਜ਼ਖ਼ਮੀ <br/>
Ad Position 24