17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਨਮੋਲਜੋਤ ਸਿੰਘ ਰੰਧਾਵਾ ਬਿਨਾਂ ਮੁਕਾਬਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ <br/>

Ad Position 21
No active advertisement
ਅਜੀਤ ਡੈਸਕ 08-12-2025
ਬਟਾਲਾ, 7 ਦਸੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਦੋਝੰਡੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਵਲੋਂ ਬਿਨਾਂ ਮੁਕਾਬਲਾ ਜੇਤੂ ਰਹੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਨਮੋਲਜੋਤ ਸਿੰਘ ਰੰਧਾਵਾ ਦਾ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਪਾਰਟੀ ਦੇ ਦਫ਼ਤਰ ਵਿਖੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਦਲਜੀਤ ਸਿੰਘ ਲੱਕੀ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਲੀਡਰ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਹਵਾ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਪਾਰਟੀ ਨੇ ਆਪਣੇ ਮਿਹਨਤੀ ਵਰਕਰਾਂ ਨੂੰ ਟਿਕਟਾਂ ਦੇ ਕੇ ਨਿਵਾਜਿਆ | ਉਨ੍ਹਾਂ ਕਿਹਾ ਕਿ ਅਨਮੋਲਜੋਤ ਸਿੰਘ ਰੰਧਾਵਾ ਪਾਰਟੀ ਦਾ ਮਿਹਨਤੀ ਵਰਕਰ ਹੈ, ਜਿਸ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਬਣਾਇਆ ਤੇ ਉਹ ਵਧਾਈ ਦਾ ਪਾਤਰ ਹੈ, ਜਿਸ ਦੀ ਬਿਨਾਂ ਮੁਕਾਬਲੇ ਜਿੱਤ ਹੋਈ ਹੈ | ਜੋਬਨ ਰੰਧਾਵਾ ਨੇ ਕਿਹਾ ਕਿ ਉਹ ਪੂਰੇ ਜ਼ਿਲ੍ਹੇ ਵਿਚ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ ਤੇ ਵਰਕਰਾਂ ਨੂੰ ਇਹ ਅਪੀਲ ਕਰਦਾ ਹਾਂ ਕਿ ਤਗੜੇ ਹੋ ਕੇ 'ਆਪ' ਉਮੀਦਵਾਰ ਦੀ ਜਿੱਤ ਨੂੰ ਹੋਰ ਮਜ਼ਬੂਤ ਬਣਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਰੱਦ ਕਰਵਾ ਕੇ ਆਪਣੀ ਹਾਰ ਨੰੂ ਕਬੂਲਿਆ- ਬੱਬੇਹਾਲੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਜ਼ੋਨ ਨੰਬਰ 7 ਸੋਹਲ ਤੋਂ ਉਮੀਦਵਾਰ ਵਜੀਰ ਸਿੰਘ ਲਾਲੀ ਵਲੋਂ ਚੋਣ ਪ੍ਰਚਾਰ <br/>
Ad Position 24