17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਜ਼ੋਨ ਨੰਬਰ-19 ਤੋਂ ਸੁਨੇਹਾ ਅਕਾਲੀ ਉਮੀਦਵਾਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 08-12-2025


ਗੁਰਦਾਸਪੁਰ, 7 ਦਸੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸੰਮਤੀ ਜ਼ੋਨ ਨੰਬਰ 19 ਤੋਂ ਸੁਨੇਹਾ ਪੁਰਾਣਾ ਸ਼ਾਲਾ ਨਾਮਜ਼ਦ ਕੀਤੀ ਗਈ ਹੈ | ਇਸ ਸੰਬੰਧੀ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਦੱਸਿਆ ਕਿ ਬਲਾਕ ਸੰਮਤੀ ਦੇ 15 ਉਮੀਦਵਾਰ ਖੜੇ ਹੋਏ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚਾਰ ਉਮੀਦਵਾਰ ਹਨ | ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਹੋਣ ਕਰਕੇ ਲੋਕਾਂ ਦਾ ਰੁਝਾਨ ਅਕਾਲੀ ਪਾਰਟੀ ਵੱਲ ਦਿਨੋਂ-ਦਿਨ ਵੱਧ ਰਿਹਾ ਹੈ ਜਿਸ ਕਰਕੇ ਜਿੰਨ੍ਹੇ ਵੀ ਉਮੀਦਵਾਰ ਖੜੇ ਕੀਤੇ ਹਨ, ਉਨ੍ਹਾਂ ਦੀ ਜਿੱਤ ਯਕੀਨੀ ਹੋਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਜ਼ੋਨ 'ਚ ਸੁਨੇਹਾ ਵਲੋਂ ਆਪਣੇ ਪਿੰਡਾਂ ਅੰਦਰ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |


Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਮਾਸਟਰ ਸੁਖਦੇਵ ਸਿੰਘ ਦਕੋਹਾ ਦੇ ਹੱਕ 'ਚ ਵਿਧਾਇਕ ਕਿਸ਼ਨਕੋਟ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਰੱਦ ਕਰਵਾ ਕੇ ਆਪਣੀ ਹਾਰ ਨੰੂ ਕਬੂਲਿਆ- ਬੱਬੇਹਾਲੀ
Ad Position 24