ਬਟਾਲਾ, 7 ਦਸੰਬਰ (ਸਤਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਪਕੜ ਮਜ਼ਬੂਤ ਬਣ ਗਈ ਹੈ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਚੋਣ ਪ੍ਰਚਾਰ ਦੌਰਾਨ ਵਿਰੋਧੀ ਪਾਰਟੀਆਂ ਨੂੰ ਪਛਾੜਦਿਆਂ ਕਾਂਗਰਸ ਦੇ ਸੀਨੀਅਰ ਆਗੂ ਬਸੰਤ ਲਾਲ, ਜਗਦੀਸ਼ ਰਾਜ, ਮੈਂਬਰ ਵਿਜੇ ਕੁਮਾਰ, ਰਾਕੇਸ਼ ਕੁਮਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ |