ਗੁਰਦਾਸਪੁਰ, 7 ਦਸੰਬਰ (ਚੱਕਰਾਜਾ)- 9ਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੰੂ ਸਮਰਪਿਤ 21ਵਾਂ ਸਾਲਾਨਾ ਗੁਰਮਤਿ ਸਮਾਗਮ 14 ਦਸੰਬਰ 2025 ਦਿਨ ਐਤਵਾਰ ਨੰੂ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਪਿੰਡ ਦੋਦਵਾਂ (ਗੁਰਦਾਸਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਹਰ ਭਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ-ਕਸ਼ਮੀਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਪਹੁੰਚ ਰਹੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਬਲਦੇਵ ਸਿੰਘ ਓਗਰਾ ਕਥਾ ਵਾਚਕ, ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਤੇ ਰਾਗੀ ਜਥਾ ਭਾਈ ਜਗਤਾਰ ਸਿੰਘ ਜੰਮੂ ਵਾਲੇ ਸੰਗਤਾਂ ਨੰੂ ਕਥਾ ਕੀਰਤਨ ਰਾਹੀਂ ਬਾਣੀ ਨਾਲ ਜੋੜਨਗੇ | ਇਸ ਤੋਂ ਇਲਾਵਾ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਭਾਈ ਹਰਜੀਤ ਸਿੰਘ ਮੈਨੇਜਰ ਗੁਰਦੁਆਰਾ ਟਾਹਲੀ ਸਾਹਿਬ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ | ਉਨ੍ਹਾਂ ਦੱਸਿਆ ਕਿ ਇਸੇ ਸਮਾਗਮ ਦੇ ਸਬੰਧ ਵਿਚ 9 ਦਸੰਬਰ 2025 ਦਿਨ ਮੰਗਲਵਾਰ ਨੰੂ ਬਾਬਾ ਸ੍ਰੀਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਤੇ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਗਾਹਲੜੀ ਵਿਖੇ ਸਵੇਰੇ 8:30 ਤੋਂ 1 ਵਜੇ ਤੱਕ ਬੱਚਿਆਂ 'ਚ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ | ਇਸ ਤੋਂ ਇਲਾਵਾ 14 ਦਸੰਬਰ ਵਾਲੇ ਦਿਨ 18 ਤੋਂ 15 ਸਾਲ ਤੇ 16 ਤੋਂ 20 ਸਾਲ ਉਮਰ ਦੀਆਂ ਲੜਕੀਆਂ ਵਿਚ ਦੁਮਾਲਾ ਸੁਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਲਈ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ, ਬਾਬਾ ਸ੍ਰੀ ਚੰਦ ਖਾਲਸਾ ਕਾਲਜ ਤੇ ਬਾਬਾ ਸ੍ਰੀ ਚੰਦ ਸਕੂਲ ਦਾ ਵੀ ਵਿਸ਼ੇਸ਼ ਸਹਿਯੋਗ ਰਹੇਗਾ |