20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈਲੀ

Ad Position 21
No active advertisement
ਯੂਥ ਅਗੇਂਸਟ ਡਰੱਗਜ਼ ਰੈਲੀ ਕੱਢਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ | ਤਸਵੀਰ: ਵਿਨੋਦ <br/> 08-12-2025
ਪਠਾਨਕੋਟ/ਸੁਜਾਨਪੁਰ, 7 ਦਸੰਬਰ (ਵਿਨੋਦ/ ਜਗਦੀਪ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸੀ.ਜੇ.ਐਮ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈਲੀ ਕੱਢੀ ਜਿਸ ਵਿਚ ਪੈਨਲ ਐਡਵੋਕੇਟ ਰੱਖੀਆ ਪੰਡਿਤ ਤੇ ਪੀ.ਐਲ.ਵੀ. ਵਿਨੋਦ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ਰੈਲੀ ਪੁਲ ਨੰਬਰ-5 ਤੋਂ ਸ਼ੁਰੂ ਹੋ ਕੇ ਐਮ.ਸੀ. ਰੋਡ ਤੋਂ ਹੁੰਦੀ ਹੋਈ ਸਬਜ਼ੀ ਮੰਡੀ ਵਿਚ ਸਮਾਪਤ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀ.ਐਲ.ਵੀ. ਵਿਨੋਦ ਕੁਮਾਰ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿਚ ਜ਼ਿਲ੍ਹਾ ਪਠਾਨਕੋਟ ਦੇ 6 ਬਲਾਕ ਪਠਾਨਕੋਟ, ਸੁਜਾਨਪੁਰ, ਨਰੋਟ ਜੈਮਲ ਸਿੰਘ, ਬਮਿਆਲ, ਧਾਰ ਤੇ ਘਰੋਟਾ ਵਿਖੇ ਯੂਥ ਅਗੇਂਸਟ ਡਰੱਗਜ਼ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਜਿਸ ਵਿਚ ਮੁਫ਼ਤ 'ਚ ਵਕੀਲ ਦੇ ਕੇ ਹਰ ਜ਼ਰੂਰਤਮੰਦ ਦਾ ਕੇਸ ਮੁਫ਼ਤ 'ਚ ਲੜਿਆ ਜਾਂਦਾ ਹੈ | ਇਸ ਮੌਕੇ ਸਵਾਮੀ ਵਿਵੇਕਾਨੰਦ ਸੇਵਾ ਸਮਿਤੀ ਦੇ ਚੇਅਰਮੈਨ ਰਾਜ ਕੁਮਾਰ ਗੁਫ਼ਤਾਰ, ਰਮੇਸ਼ ਸ਼ਰਮਾ, ਕਰਨੇਸ਼ ਮਹਾਜਨ, ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਮਦਾਸ ਸ਼ਰਮਾ, ਹੀਰਾ ਲਾਲ ਸ਼ਰਮਾ, ਮਾਸਟਰ ਬਲਵੰਤ ਸ਼ਰਮਾ, ਰਾਵਾਧਸ ਤੋਂ ਅਮਿਤ ਰੰਧਾਵਾ ਤੇ ਰਾਹੁਲ ਸਿੱਧੂ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਬੰਦ ਹੋਣ ਨਾਲ ਖੇਤਰ ਦੇ ਕਾਰੋਬਾਰ 'ਤੇ ਵੀ ਅਸਰ ਪਵੇਗਾ- ਵਪਾਰਕ ਭਾਈਚਾਰਾ ਅਗਲੀ ਖ਼ਬਰ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਵਲੋਂ ਸੰਸਥਾਪਕ ਜਥੇਦਾਰ ਜਸਬੀਰ ਸਿੰਘ ਸੰਧੂ ਦੀ ਯਾਦ 'ਚ 9ਵਾਂ ਸਾਲ...
Ad Position 24