29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਟਾਲਾ ਦੇ ਗਿਣਤੀ ਕੇਂਦਰ 'ਚ ਹੰਗਾਮਾ, ਵਿਧਾਇਕ ਕਲਸੀ ਦੀ ਪੁਲਿਸ ਨਾਲ ਤਿੱਖੀ ਬਹਿਸ

Ad Position 21
No active advertisement
ਅਜੀਤ ਡੈਸਕ 18-12-2025
ਬਟਾਲਾ, 17 ਦਸੰਬਰ (ਸਤਿੰਦਰ ਸਿੰਘ)- ਬਟਾਲਾ ਦੇ ਬੇਰਿੰਗ ਕਾਲਜ 'ਚ ਗਿਣਤੀ ਕੇਂਦਰ 'ਚ ਉਸ ਸਮੇਂ ਲਾ-ਲਾ ਹੋ ਗਈ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਂਗਰਸ ਵਲੋਂ ਗਿਣਤੀ ਕੇਂਦਰ ਦੇ ਅੰਦਰ ਬਿਠਾਏ ਏਜੰਟ ਨੂੰ ਅਣ-ਅਧਿਕਾਰਤ ਦੱਸਿਆ | ਰੌਲਾ ਪੈਣ 'ਤੇ ਵਿਧਾਇਕ ਸ਼ੈਰੀ ਕਲਸੀ ਵੀ ਪਹੁੰਚ ਗਏ | ਵਿਧਾਇਕ ਸ਼ੈਰੀ ਕਲਸੀ ਦੀ ਪੁਲਿਸ ਦੇ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ | ਵਿਧਾਇਕ ਸ਼ੈਰੀ ਕਲਸੀ ਦਾ ਕਹਿਣਾ ਸੀ ਕਿ ਅੰਦਰ ਬੈਠੇ ਏਜੰਟ ਕੋਲ ਅਧਿਕਾਰਤ ਸ਼ਨਾਖਤੀ ਕਾਰਡ ਨਹੀਂ ਹੈ | ਉਨ੍ਹਾਂ ਵਲੋਂ ਆਪੇ ਹੀ ਸ਼ਨਾਖਤੀ ਕਾਰਡ ਬਣਾਇਆ ਗਿਆ ਸੀ, ਜਿਸ ਉਤੇ ਉਨ੍ਹਾਂ ਦੀ ਆਪਣੀ ਫੋਟੋ ਵੀ ਨਹੀਂ ਸੀ | ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਉਨ੍ਹਾਂ ਦੇ ਸ਼ਨਾਖਤੀ ਕਾਰਡ ਪੁਲਿਸ ਨੂੰ ਵੀ ਵਿਖਾਏ ਗਏ, ਜਿਸ ਤੋਂ ਕਾਂਗਰਸੀ ਤਲਖੀ ਵਿਚ ਆ ਗਏ ਅਤੇ ਤਿੱਖੀ ਬਹਿਸ ਸ਼ੁਰੂ ਹੋ ਗਈ | ਧੱਕਮ-ਧੱਕਾ ਨੇ ਲੜਾਈ ਦਾ ਰੂਪ ਧਾਰ ਲਿਆ, ਜਿਸ 'ਤੇ ਡੀ.ਐੱਸ.ਪੀ. ਸੰਜੀਵ ਕੁਮਾਰ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕੀਤਾ | ਇਸ ਮੌਕੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਅਕਾਲੀ ਦਲ ਤੇ ਕਾਂਗਰਸੀ ਇਕੱਠੇ ਹੋ ਗਏ ਹਨ | ਉਨ੍ਹਾਂ ਨੇ ਕਿਹਾ ਕਿ ਬੜੀ ਸ਼ੈਤਾਨੀ ਨਾਲ, ਜਿਨ੍ਹਾਂ ਦੇ ਕਾਰਡ ਨਹੀਂ ਬਣ ਸਕੇ, ਉਨ੍ਹਾਂ ਦੇ ਕਾਰਡ ਬਣਾਏ ਗਏ | ਲੋਕਾਂ ਨੇ ਮੇਰੇ ਕੰਮ ਦਾ ਮੁੱਲ ਪਾਇਆ ਤੇ ਵੱਡੀ ਲੀਡ ਦੇ ਨਾਲ ਆਮ ਆਦਮੀ ਪਾਰਟੀ ਦੀ ਜਿੱਤ ਹੋਈ | ਉਨ੍ਹਾਂ ਕਿਹਾ ਕਿ ਮੈਂ ਆਪਣੇ ਇਕ-ਇਕ ਵਰਕਰ ਨਾਲ ਖੜਾ ਹਾਂ, ਕਿਸੇ ਨੂੰ ਡਰਨ ਦੀ ਲੋੜ ਨਹੀਂ | ਇਹ ਸੈਮੀਫਾਈਨਲ ਸੀ, ਜਿਸ ਦੇ ਨਤੀਜੇ ਲੋਕਾਂ ਸਾਹਮਣੇ ਹਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਵੱਖ-ਵੱਖ ਉਮੀਦਵਾਰਾਂ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ 'ਚ ਡੇਰਾ ਬਾਬਾ ਨਾਨਕ ਤੋਂ 'ਆਪ' 17, ਕਾਂਗਰਸ 1 ਤੇ 1 ਆਜ਼ਾਦ ਉਮੀਦਵਾਰ ਜੇਤੂ
Ad Position 24