29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੀਮਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਮਿੱਠੂ ਭਰਥ ਵੱਡੀ ਲੀਡ ਨਾਲ ਜਿੱਤੇ

Ad Position 21
No active advertisement
ਅਜੀਤ ਡੈਸਕ 18-12-2025
ਘੁਮਾਣ, 17 ਦਸੰਬਰ (ਬਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੀਮਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਮਿੱਠੂ ਭਰਥ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਹਿਬ ਸਿੰਘ ਮੰਡ ਨੂੰ 2001 ਵੋਟਾਂ ਦੇ ਫਰਕ ਨਾਲ ਹਰਾ ਕੇ ਵੱਡੀ ਲੀਡ ਨਾਲ ਜਿੱਤ ਗਏ | ਜਿੱਤ ਉਪਰੰਤ ਉਹਨਾਂ ਨੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਮੈਨੂੰ ਵੱਡਾ ਪਿਆਰ ਦਿੱਤਾ ਹੈ ਤੇ ਚੀਮਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ | ਉਹਨਾਂ ਕਿਹਾ ਕਿ ਪਾਰਟੀ ਨੇ ਇਥੇ ਮੈਨੂੰ ਟਿਕਟ ਦੇ ਕੇ ਨਿਵਾਜਿਆ ਸੀ ਉੱਥੇ ਨਾਲ ਹੀ ਮੇਰੀ ਪਤਨੀ ਸੁਖਦੀਪ ਕੌਰ ਨੂੰ ਬਲਾਕ ਸੰਮਤੀ ਉਮੀਦਵਾਰ ਜ਼ੋਨ ਭਰਥ ਤੋਂ ਉਮੀਦਵਾਰ ਬਣਾਇਆ ਸੀ | ਇਹ ਸੀਟ ਵੀ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈ ਗਈ ਹੈ | ਇਸ ਜਿੱਤ ਦੀ ਖੁਸ਼ੀ ਵਿੱਚ ਜਿੱਥੇ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਉੱਥੇ ਲੱਡੂ ਵੰਡੇ ਗਏ ਤੇ ਆਤਿਸ਼ਬਾਜ਼ੀ ਚਲਾਈ ਗਈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ, ਡਾਕਟਰ ਨਰਿੰਦਰ ਸਿੰਘ ਚੀਮਾ ਖੁੱਡੀ, ਮੱਖਣ ਸਿੰਘ, ਪਰਵਿੰਦਰ ਸਿੰਘ ਰੋਮੀ ਬਲਾਕ ਪ੍ਰਧਾਨ, ਸਰਪੰਚ ਲਾਲੀ ਬਲੜਵਾਲ, ਸਰਪੰਚ ਜਸਬੀਰ ਸਿੰਘ ਬਲੜਵਾਲ, ਸਰਪੰਚ ਬਲਜਿੰਦਰ ਸਿੰਘ ਮਠੋਲਾ, ਅਰਮਾਨ ਸਿੰਘ ਚੀਮਾ ਖੁੱਡੀ, ਨਿਰਮਲ ਸਿੰਘ ਚੀਮਾ ਖੁੱਡੀ, ਦਲਜੀਤ ਸਿੰਘ ਕਾਂਗੜਾ ਸਰਪੰਚ, ਦਿਲਬਾਗ ਸਿੰਘ ਧਾਰੀਵਾਲ ਸੋਹੀਆ ਸਰਪੰਚ, ਗੁਰਮੇਜ ਸਿੰਘ ਸਾਬਕਾ ਸਰਪੰਚ ਚੀਮਾ ਖੁੱਡੀ, ਮਲਕੀਤ ਸਿੰਘ ਚੀਮਾ ਖੁੱਡੀ, ਤਲਵਿੰਦਰ ਸਿੰਘ, ਸਿਕੰਦਰ ਸਿੰਘ ਚੀਮਾ ਖੁੱਡੀ, ਲਖਬੀਰ ਸਿੰਘ ਰਿਆੜ, ਹੀਰਾ ਸਿੰਘ ਸੈਕਟਰੀ ਭਰਥ, ਮਨਮੋਹਣ ਸਿੰਘ ਲੰਬੜਦਾਰ ਤੋਂ ਇਲਾਵਾ ਵੱਡੀ ਗਿਣਤੀ 'ਚ ਆਪ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈ.ਟੀ.ਟੀ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਹਾਕੀ ਅਕੈਡਮੀ ਰਾਮਪੁਰ, ਅੰਮਿ੍ਤਸਰ 11 ਅਤੇ ਸੁਰਜੀਤ ਹਾਕੀ ਅਕੈਡਮੀ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>
Ad Position 24