ਗੁਰਦਾਸਪੁਰ, 17 ਦਸੰਬਰ (ਪੰਕਜ ਸ਼ਰਮਾ)-ਈ.ਟੀ.ਟੀ ਅਧਿਆਪਕ ਯੂਨੀਅਨ ਗੁਰਦਾਸਪੁਰ ਦੀ ਇਕ ਹੰਗਾਮੀ ਮੀਟਿੰਗ ਉਂਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ਸਤਨਾਮ ਸਿੰਘ ਜਿਲਾ ਪ੍ਰਧਾਨ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਧਿਆਪਕ ਵਿਕੀ ਸਰਕਾਰੀ ਪ੍ਰਾਇਮਰੀ ਸਕੂਲ ਬਟਾਲਾ (ਕੰਨਿਆ) ਨਾਲ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਸਖ਼ਤ ਸ਼ਬਦਾਂ 'ਚ ਵਿਰੋਧ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਅਧਿਆਪਕ ਵਿਕੀ ਵਲੋਂ ਪੰਚਾਇਤੀ ਚੋਣਾਂ ਵਿਚ ਬਤੌਰ ਪੋ੍ਰਜ਼ਾਈਡਿੰਗ ਅਫ਼ਸਰ ਡਿਊਟੀ ਦਿੱਤੀ ਸੀ | ਸਾਰੀ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ, ਚੋਣਾਂ ਦਾ ਨਤੀਜਾ ਵੀ ਐਲਾਨ ਦਿੱਤਾ ਗਿਆ ਪਰ ਚੋਣਾਂ ਮੁਕੰਮਲ ਹੋਣ ਤੋਂ ਕਾਫੀ ਦੇਰ ਬਾਅਦ ਕਿਸੇ ਸਿਆਸੀ ਦਬਾਅ ਦੇ ਚੱਲਦਿਆਂ ਅਧਿਆਪਕ ਵਿਕੀ ਨੂੰ ਬਿਨਾਂ ਕਿਸੇ ਕਾਰਨ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦਾ ਨੋਟਿਸ ਲੈਂਦਿਆਂ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਥੀ ਵਿਕੀ ਨਾਲ ਸਿਆਸਤ ਦਬਾਅ ਹੇਠ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਧੱਕੇਸ਼ਾਹੀ ਕੀਤੀ ਗਈ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਬਲਜਿੰਦਰ ਸਿੰਘ ਬੱਲ, ਦਲਜੀਤ ਸਿੰਘ, ਬਲਜੀਤ ਸਿੰਘ, ਰਵੀ ਕੁਮਾਰ, ਰਣਬੀਰ ਸਿੰਘ, ਰਾਜ ਕੁਮਾਰ, ਮਨਮੀਤ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |