ਸ੍ਰੀ ਹਰਿਗੋਬਿੰਦਪੁਰ, 17 ਦਸੰਬਰ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਬਲਾਕ ਸ੍ਰੀ ਹਰਿਗੋਬਿੰਦਪੁਰ ਦੇ ਬੀ.ਡੀ.ਪੀ.ਓ. ਦਫ਼ਤਰ ਅਧੀਨ ਕੁੱਲ ਬਲਾਕ ਸੰਮਤੀ ਦੇ 19 ਜ਼ੋਨ ਆਉਂਦੇ ਹਨ | ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਹੋਈਆਂ ਚੋਣਾਂ ਦੌਰਾਨ ਬਲਾਕ ਸੰਮਤੀ ਦੇ ਜ਼ੋਨ ਨੰਬਰ 7 ਪਿੰਡ ਮਾੜੀ ਪੰਨਵਾਂ ਤੋਂ 'ਆਪ' ਵਲੋਂ ਉਮੀਦਵਾਰ ਹਰਜਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਰਿੰਕੂ, ਕਾਂਗਰਸ ਪਾਰਟੀ ਵਲੋਂ ਸਤਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਜਗਦੀਸ਼ ਕੌਰ ਪਤਨੀ ਰਛਪਾਲ ਸਿੰਘ ਉਮੀਦਵਾਰ ਚੋਣ ਮੈਦਾਨ ਵਿਚ ਸਨ | ਅੱਜ ਐਲਾਨੇ ਗਏ ਨਤੀਜਿਆਂ ਦੌਰਾਨ 'ਆਪ' ਦੀ ਉਮੀਦਵਾਰ ਹਰਜਿੰਦਰ ਕੌਰ ਚੋਣ ਜਿੱਤ ਕੇ ਬਲਾਕ ਸੰਮਤੀ ਜ਼ੋਨ ਨੰਬਰ 7 ਮਾੜੀ ਪੰਨਵਾਂ ਤੋਂ ਸੰਮਤੀ ਮੈਂਬਰ ਬਣ ਗਏ | ਇਸ ਸਮੇਂ ਹਰਜਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਸੁਰਿੰਦਰ ਸਿੰਘ ਰਿੰਕੂ ਵਲੋਂ ਚੋਣ ਜਿੱਤਣ ਦੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਵੋਟਰਾਂ, ਸਪੋਰਟਰਾਂ ਦਾ ਧੰਨਵਾਦ ਕੀਤਾ |