28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਗੁਰਦਾਸਪੁਰ ਪੁਲਿਸ ਹੋਈ ਸਖ਼ਤ, 35 ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂ ਬਰਾਮਦ

Ad Position 21
No active advertisement
ਅਜੀਤ ਡੈਸਕ 18-12-2025
ਗੁਰਦਾਸਪੁਰ, 17 ਦਸੰਬਰ (ਚੱਕਰਾਜਾ)- ਐੱਸ.ਐੱਸ.ਪੀ. ਆਦਿੱਤਯ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਵਲੋਂ ਸੁਨੀਲ ਕੁਮਾਰ ਉਰਫ ਸੰਨੀ ਜੋ ਕਰਿਆਨਾ ਤੇ ਕਾਈਟ ਹਾਊਸ ਦਾ ਕਾਰੋਬਾਰ ਕਰਦਾ ਹੈ, ਦੇ ਘਰ ਛਾਪੇਮਾਰੀ ਕੀਤੀ ਗਈ ਅਤੇ ਘਰ ਦੀ ਤਲਾਸ਼ੀ ਦੌਰਾਨ 35 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ (ਮਾਰਕਾ ਮੋਨੋਫਿਲ ਗੋਲਡ) ਬਰਾਮਦ ਕੀਤੇ ਗਏ ਜਿਸ 'ਤੇ ਦੋਸ਼ੀ ਖ਼ਿਲਾਫ਼ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂ ਰੱਖਣ 'ਤੇ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ | ਐੱਸ.ਐੱਸ.ਪੀ. ਨੇ ਦੱਸਿਆ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂ ਦੀ ਖ਼ਰੀਦੋ-ਫ਼ਰੋਖ਼ਤ, ਸਟੋਰੇਜ ਜਾਂ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ 'ਚ ਕੱਢੀ ਜਾ ਰਹੀ ਕਿ੍ਸਮਸ ਸ਼ੋਭਾ ਯਾਤਰਾ 'ਚ ਵੱਡੇ ਕਾਫ਼ਲੇ ਨਾਲ ਪਹੁੰਚਾਂਗੇ : ਪਤਰਸ ਭੱਟੀ ਅਗਲੀ ਖ਼ਬਰ ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਿਖੇ ਗੁਰਦੇ ਦੇ ਰੋਗਾਂ ਦੀ ਓ.ਪੀ.ਡੀ. ਸ਼ੁਰੂ
Ad Position 24