28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸਕੂਲ ਲੜਕਿਆਂ ਦੇ ਸਹਿਯੋਗ ਨਾਲ ਕੱਢੀ ਗਈ ਰੈਲੀ

Ad Position 21
No active advertisement
ਅਜੀਤ ਡੈਸਕ 18-12-2025
ਸੁਜਾਨਪੁਰ, 17 ਦਸੰਬਰ (ਜਗਦੀਪ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਤੇ ਸੀ.ਜੇ.ਐਮ. ਰੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਇਕ ਰੈਲੀ ਕੱਢੀ ਗਈ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪਿ੍ੰਸੀਪਲ ਤਿ੍ਪਤਾ ਕੋਲੀ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਕੌਸ਼ਲ ਸ਼ਰਮਾ ਦੀ ਅਗਵਾਈ 'ਚ ਕੱਢੀ ਗਈ | ਰੈਲੀ ਨੂੰ ਪਿ੍ੰਸੀਪਲ ਤਿ੍ਪਤਾ ਕੋਹਲੀ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਹ ਰੈਲੀ ਸੁਜਾਨਪੁਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਕੱਢੀ ਗਈ | ਬੁਲਾਰਿਆਂ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਛੇ ਬਲਾਕਾਂ ਵਿਚ ਯੂਥ ਅਗੇਂਸਟ ਡਰੱਗ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਤੇ ਪਿੰਡਾਂ 'ਚ ਪ੍ਰੋਗਰਾਮ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਸਾਡੇ ਟੋਲ ਫ਼੍ਰੀ ਨੰਬਰ-15100 'ਤੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਇਸ ਮੌਕੇ ਪੈਨਲ ਐਡਵੋਕੇਟ ਨਵਦੀਪ ਸੈਣੀ, ਐਡਵੋਕੇਟ ਅਮਿਤ ਵਰਮਾ, ਐਡਵੋਕੇਟ ਰੱਖਿਆ ਪੰਡਿਤ ਪੀ.ਐਲ.ਵੀ. ਵਿਨੋਦ ਕੁਮਾਰ ਤੇ ਪੀ.ਐਲ.ਵੀ. ਰੋਹਿਤ ਹਾਜ਼ਰ ਸਨ |ਪੀਟੀਕੇ17
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ, 200 ਬੱਚਿਆਂ ਨੇ ਮੁਕਾਬਲੇ 'ਚ ਲਿਆ ਭਾਗ ਅਗਲੀ ਖ਼ਬਰ ਪਠਾਨਕੋਟ ਦੇ ਇਤਿਹਾਸ ਨੂੰ ਉਜਾਗਰ ਕਰਨ ਵਾਲੀ ਕਿਤਾਬ 'ਪ੍ਰਤੀਸ਼ਠਾਨਸ ਪ੍ਰੌਮਿਸ' ਪਠਾਨਕੋਟ ਦੇ ਮਹੱਤਵ ਨੂੰ ਦਰਸਾਉਂਦੀ ਹ...
Ad Position 24