ਊਧਨਵਾਲ, 18 ਦਸੰਬਰ (ਪਰਗਟ ਸਿੰਘ)- ਬੀਤੇ ਕੱਲ੍ਹ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਆਏ ਨਤੀਜਿਆਂ ਵਿਚੋਂ ਬਲਾਕ ਕਾਦੀਆਂ ਅਧੀਨ ਸੰਮਤੀ ਜ਼ੋਨ ਧੰਦੋਈ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਹਰਪੁਰਾ ਨੇ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਨੂੰ ਹਰਾ ਕੇ 115 ਵੋਟਾਂ ਦੇ ਫ਼ਰਕ ਨਾਲ ਸੀਟ ਜਿੱਤ ਲਈ ਹੈ | ਚੋਣ ਜਿੱਤਣ ਉਪਰੰਤ ਉਨ੍ਹਾਂ ਕਿਹਾ ਕਿ ਮੈਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਸਮੁੱਚੀ ਹਾਈਕਮਾਂਡ ਦੀ ਧੰਨਵਾਦੀ ਹਾਂ, ਜਿਨ੍ਹਾਂ ਮੇਰੇ 'ਤੇ ਵਿਸ਼ਵਾਸ ਕਰ ਕੇ ਚੋਣ ਲੜਾਈ ਹੈ | ਇਸ ਮੌਕੇ ਯਾਦਵਿੰਦਰ ਸਿੰਘ ਤੇ ਨਵੇਂ ਬਣੇ ਸੰਮਤੀ ਮੈਂਬਰ ਅਮਰਜੀਤ ਕੌਰ ਨੇ ਸਮੁੱਚੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ | ਨਵੀਂ ਬਣੀ ਸੰਮਤੀ ਮੈਂਬਰ ਅਮਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹਾਰ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਰਪੰਚ ਮਨਦੀਪ ਸਿੰਘ ਹਰਪੁਰਾ, ਲਖਬੀਰ ਸਿੰਘ ਧੰਦੋਈ, ਸਰਪੰਚ ਦਵਿੰਦਰ ਸਿੰਘ ਧੀਰਾ, ਹਰਬੰਸ ਸਿੰਘ, ਬਿਕਰਮਜੀਤ ਸਿੰਘ, ਲਾਲ ਸਿੰਘ, ਸੂਬੇਦਾਰ ਕੁਲਵੰਤ ਸਿੰਘ, ਸੁੱਚਾ ਸਿੰਘ, ਦਲਬੀਰ ਸਿੰਘ, ਜਗਦੇਵ ਸਿੰਘ, ਸੁਲੱਖਣ ਸਿੰਘ, ਕੁਲਤਾਰ ਸਿੰਘ ਮੈਂਬਰ ਧੰਦੋਈ, ਜਗਬੀਰ ਸਿੰਘ ਮੈਂਬਰ, ਸਰਦੂਲ ਸਿੰਘ, ਸਰਜੀਤ ਸਿੰਘ, ਜਰਨੈਲ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |