22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

-ਸੰਮਤੀ ਜ਼ੋਨ ਛੀਨਾ ਬੇਟ ਤੋਂ 'ਆਪ' ਆਗੂ ਰਾਮ ਭੁੱਲਾ ਰਹੇ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਗੁਰਦਾਸਪੁਰ, 18 ਦਸੰਬਰ (ਅਸ਼ੋਕ ਸ਼ਰਮਾ)-ਛੀਨਾ ਜ਼ੋਨ ਸੰਮਤੀ ਤੋਂ ਆਪ ਆਗੂ ਰਾਮ ਭੁੱਲਾ ਆਪਣੇ ਵਿਰੋਧੀ ਉਮੀਦਵਾਰਾਂ ਤੋਂ 42 ਵੋਟਾਂ ਨਾਲ ਜੇਤੂ ਰਹੇ ਹਨ | ਪਿੰਡ ਦੇ ਸਰਪੰਚ ਸੋਨੰੂ ਛੀਨਾ ਬੇਟ ਤੇ ਉਮੀਦਵਾਰ ਰਾਮ ਭੁੱਲਾ ਨੇ ਦੱਸਿਆ ਕਿ ਉਨ੍ਹਾਂ ਮੁਕਾਬਲੇ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਮੱਲੋਵਾਲ, ਭਾਜਪਾ ਤੋਂ ਤਰਲੋਕ ਚੰਦ ਤੇ ਅਕਾਲੀ ਦਲ ਦੇ ਆਗੂ ਮਨੋਹਰ ਲਾਲ ਖੜ੍ਹੇ ਸਨ | ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਕਾਂਗਰਸ ਪਾਰਟੀ ਵਿਚਕਾਰ ਹੋਇਆ ਹੈ ਤੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੰੂ ਫਤਵਾਂ ਦਿੱਤਾ ਹੈ, ਕਿਉਂਕਿ ਉਨ੍ਹਾਂ ਨੇ ਹਲਕੇ ਅੰਦਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਹਨ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਵੋਟਰ ਸੂਝਵਾਨ ਹਨ, ਜਿਨ੍ਹਾਂ ਦੀ ਬਦੌਲਤ ਜਿੱਤ ਹਾਸਲ ਹੋਈ ਹੈ | ਉਨ੍ਹਾਂ ਨੇ ਵੋਟਰਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਇਹ ਯਕੀਨ ਦਿਵਾਇਆ ਕਿ ਉਹ ਹਲਕੇ ਅੰਦਰ ਆਉਂਦੇ ਪਿੰਡਾਂ ਦੇ ਵਿਕਾਸ ਨੰੂ ਪਹਿਲ ਦੇ ਆਧਾਰ 'ਤੇ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਜ਼ੋਨ ਊਧਨਵਾਲ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਜੇਤੂ ਰਹੇ ਅਗਲੀ ਖ਼ਬਰ ਬੈਂਕ ਦੇ ਬਾਹਰੋਂ ਸਕੂਟਰੀ ਚੋਰੀ
Ad Position 24