22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਮਹਿੰਦਰ ਸਿੰਘ ਜ਼ੋਨ ਦਾਲਮ ਤੋਂ 352 ਵੋਟਾਂ ਨਾਲ ਜਿੱਤੇ

Ad Position 21
No active advertisement
ਅਜੀਤ ਡੈਸਕ 19-12-2025
ਧਿਆਨਪੁਰ, 18 ਦਸੰਬਰ (ਕੁਲਦੀਪ ਸਿੰਘ ਸੋਨੂੰ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਜ਼ੋਨ ਦਾਲਮ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਸ: ਮਹਿੰਦਰ ਸਿੰਘ ਦਾਲਮ ਦੀ 352 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹੋਈ ਹੈ | ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਸਰਪੰਚ ਜੋਗਾ ਸਿੰਘ ਦਾਲਮ ਨੇ ਦੱਸਿਆ ਕਿ ਸ: ਮਹਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਖਦੇਵ ਸਿੰਘ ਫਜ਼ਲਾਬਾਦ, ਅਕਾਲੀ ਦਲ ਦੇ ਹਰਪਿੰਦਰ ਸਿੰਘ ਨੰਗਲ ਦਾਲਮ ਅਤੇ ਬੀ.ਜੇ.ਪੀ. ਦੇ ਉਮੀਦਵਾਰ ਪਰਮਜੀਤ ਸਿੰਘ ਦਾਲਮ ਨੂੰ 352 ਵੋਟਾਂ ਦੇ ਬਹੁਤ ਵੱਡੇ ਫ਼ਰਕ ਨਾਲ ਹਰਾਇਆ ਹੈ | ਇਸ ਸਮੇਂ ਨਵ-ਨਿਯੁਕਤ ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਘ ਦਾਲਮ ਨੇ ਸਮਰਥਨ ਕਰਨ ਵਾਲੇ ਸਮੁੱਚੇ ਵੋਟਰਾਂ ਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਡਾਕਟਰ ਜੋਗਾ ਸਿੰਘ ਦਾਲਮ ਨੇ ਬਹੁਤ ਸਖ਼ਤ ਮਿਹਨਤ ਕੀਤੀ ਹੈ | ਉਨ੍ਹਾਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਰਵੀਨੰਦਨ ਸਿੰਘ ਬਾਜਵਾ ਸਾ. ਚੇਅਰਮੈਨ ਜ਼ਿਲਾ ਪ੍ਰੀਸ਼ਦ ਦਾ ਦਾਲਮ ਜ਼ੋਨ ਤੋਂ ਕਾਂਗਰਸ ਪਾਰਟੀ ਵਲੋਂ ਟਿਕਟ ਦੇਣ ਲਈ ਧੰਨਵਾਦ ਕੀਤਾਂ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਮਸ਼ੇਰ ਸਿੰਘ ਉਗਰੇਵਾਲ, ਚਰਨਜੀਤ ਸਿੰਘ ਉਗਰੇਵਾਲ, ਸਰਵਣ ਸਿੰਘ ਦਾਲਮ, ਅਮਰਪ੍ਰੀਤ ਸਿੰਘ ਦਾਲਮ, ਲਵਪ੍ਰੀਤ ਸਿੰਘ ਦਾਲਮ, ਭੁਪਿੰਦਰ ਸਿੰਘ ਭਿੰਦਾ, ਜਗਦੀਪ ਸਿੰਘ, ਤਰਸੇਮ ਰਾਜ, ਕੰਸ ਰਾਜ, ਸੁੱਚਾ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਦਾਲਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪਾਲ ਸਿੰਘ ਨੂਰਪੁਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ... ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਚੌਧਰਪੁਰ ਤੋਂ ਕਾਂਗਰਸੀ ਦੇ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ 254 ਵੋਟਾਂ ਨਾਲ ਚੋਣ ਜਿੱਤੀ
Ad Position 24