ਸ੍ਰੀ ਹਰਿਗੋਬਿੰਦਪੁਰ, 18 ਦਸੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਬਲਾਕ ਸ੍ਰੀ ਹਰਿਗੋਬਿੰਦਪੁਰ ਦੇ ਬੀ.ਡੀ.ਪੀ.ਓ. ਦਫ਼ਤਰ ਅਧੀਨ ਆਉਂਦੇ ਬਲਾਕ ਸੰਮਤੀ ਦੇ ਕੁੱਲ 19 ਜ਼ੋਨਾਂ ਤੋਂ ਸ਼ੁਕਾਲਾ ਜ਼ੋਨ-9 ਤੋਂ ਆਜ਼ਾਦ ਉਮੀਦਵਾਰ ਜਸਪਾਲ ਸਿੰਘ ਵਾਸੀ ਨੂਰਪੁਰ ਵਲੋਂ ਬਲਾਕ ਸੰਮਤੀ ਦੀ ਚੋਣ ਤਕਰੀਬਨ 596 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤਣ ਉਪਰੰਤ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪੁੱਜੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਤਿੰਦਰਪਾਲ ਸਿੰਘ ਵਲੋਂ ਜਸਪਾਲ ਸਿੰਘ ਦੀ ਜਿੱਤ ਦੀ ਖੁਸ਼ੀ 'ਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅਰਦਾਸ ਕੀਤੀ ਤੇ ਜਸਪਾਲ ਸਿੰਘ ਨੂੰ ਸਿਰੋਪਾਓ ਦਿੱਤਾ | ਇਸ ਮੌਕੇ ਸਰਪੰਚ ਕੰਵਲਜੀਤ ਸਿੰਘ ਲਾਡੀ ਨੂਰਪੁਰ, ਸਾ. ਸਰਪੰਚ ਕਸ਼ਮੀਰ ਸਿੰਘ ਸ਼ੁਕਾਲਾ, ਸਾ. ਸਰਪੰਚ ਮਨਦੀਪ ਸਿੰਘ ਟਨਾਣੀਵਾਲ, ਸਾ. ਸਰਪੰਚ ਮਾਨ ਸਿੰਘ ਨੂਰਪੁਰ, ਤਰਲੋਕ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ, ਗੁਰਪਿੰਦਰ ਸਿੰਘ, ਕਮਲਜੀਤ ਸਿੰਘ, ਗੁਰਮੁੱਖ ਸਿੰਘ, ਬਲਕਾਰ ਸਿੰਘ, ਜਗਜੀਤ ਸਿੰਘ, ਸੰਤੋਖ ਸਿੰਘ, ਦਵਿੰਦਰ ਸਿੰਘ ਟਨਾਣੀਵਾਲ, ਤਰਸੇਮ ਸਿੰਘ, ਪਲਵਿੰਦਰ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ ਸੰਗਰ, ਅਨੋਖ ਸਿੰਘ, ਗੁਲਜ਼ਾਰ ਸਿੰਘ, ਸੁਖਦੇਵ ਸਿੰਘ, ਜਗਪਾਲ ਸਿੰਘ, ਬਲਜੀਤ ਸਿੰਘ, ਅਮਰੀਕ ਸਿੰਘ ਕਾਂਗੜਾ ਆਦਿ ਹਾਜ਼ਰ ਸਨ |