ਗੁਰਦਾਸਪੁਰ, 18 ਦਸੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਲਿਬਪੁਰ ਤੋਂ ਕਾਂਗਰਸੀ ਉਮੀਦਵਾਰ ਆਸ਼ਾ ਰਾਣੀ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੰੂ 1750 ਵੋਟਾਂ ਨਾਲ ਹਰਾ ਕੇ ਦੂਜੀ ਵਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ ਦਾ ਮਾਣ ਹਾਸਲ ਕੀਤਾ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਸ਼ਾ ਰਾਣੀ ਪਤਨੀ ਉੱਘੇ ਆੜ੍ਹਤੀ ਹੀਰਾ ਲਾਲ ਵਾਸੀ ਪੱਖੋਵਾਲ ਨੇ ਦੱਸਿਆ ਕਿ ਹਲਕਾ ਵਿਧਾਇਕਾ ਅਰੁਣਾ ਚੌਧਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਲੋਂ ਇਲਾਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਨੰੂ ਮੁੱਖ ਰੱਖਦੇ ਹੋਏ ਉਨ੍ਹਾਂ ਨੰੂ ਵੋਟਾਂ ਪਾਈਆਂ ਹਨ ਤੇ ਉਹ ਹਮੇਸ਼ਾ ਹੀ ਇਲਾਕਾ ਵਾਸੀਆਂ ਦੇ ਧੰਨਵਾਦੀ ਰਹਿਣਗੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਅਰੁਣਾ ਚੌਧਰੀ ਦੀ ਰਹਿਨੁਮਾਈ ਹੇਠ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਆਪਣੇ ਵਿਰੋਧੀ ਆਪ ਉਮੀਦਵਾਰ ਮੀਨਾ ਕੁਮਾਰੀ ਮੱਟਮਾਂ, ਅਕਾਲੀ ਦਲ ਤੋਂ ਮਨਜੀਤ ਕੌਰ ਤੇ ਭਾਜਪਾ ਦੇ ਡਾ: ਰਿਤੂ ਕੌਂਡਲ ਨੰੂ ਹਰਾ ਕੇ ਜਿੱਤ ਦਰਜ ਕਰਵਾਈ ਹੈ | ਉਨ੍ਹਾਂ ਦੀ ਜਿੱਤ 'ਤੇ ਹਲਕਾ ਵਾਸੀਆਂ ਵਲੋਂ ਉਨ੍ਹਾਂ ਦਾ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ ਵੀ ਕੀਤਾ |