22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੰਮਤੀ ਜ਼ੋਨ ਬਹਾਦਰ ਤੋਂ ਵਰਿੰਦਰ ਕੌਰ ਨੇ ਸੀਟ ਜਿੱਤ ਕੇ 'ਆਪ' ਦੀ ਝੋਲੀ ਪਾਈ

Ad Position 21
No active advertisement
ਅਜੀਤ ਡੈਸਕ 19-12-2025
ਗੁਰਦਾਸਪੁਰ, 18 ਦਸੰਬਰ (ਅਸ਼ੋਕ ਸ਼ਰਮਾ)- ਸੰਮਤੀ ਜ਼ੋਨ ਬਹਾਦਰ ਤੋਂ ਬੀਬੀ ਵਰਿੰਦਰ ਕੌਰ ਪਤਨੀ ਸਰਪੰਚ ਸੁਰਿੰਦਰ ਸਿੰਘ ਜੱਜ ਨੇ ਆਪਣੇ ਵਿਰੋਧੀ ਉਮੀਦਵਾਰ ਤੋਂ 834 ਵੋਟਾਂ ਨਾਲ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਬੀਬੀ ਵਰਿੰਦਰ ਕੌਰ ਨੇ ਦੱਸਿਆ ਕਿ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡਾਂ ਅੰਦਰ ਸ਼ਾਨਦਾਰ ਕਰਵਾਏ ਵਿਕਾਸ ਕਾਰਜਾਂ ਨੰੂ ਮੁੱਖ ਰੱਖਦੇ ਹੋਏ ਲੋਕਾਂ ਨੇ ਵੋਟਾਂ ਪਾ ਕੇ ਵੱਡਾ ਮਾਣ ਦਿੱਤਾ ਹੈ ਅਤੇ ਹਮੇਸ਼ਾ ਇਲਾਕੇ ਦੇ ਲੋਕਾਂ ਦੇ ਉਹ ਧੰਨਵਾਦੀ ਰਹਿਣਗੇ | ਉਨ੍ਹਾਂ ਕਿਹਾ ਕਿ ਸੰਮਤੀ ਅਧੀਨ ਆਉਂਦੇ ਹਲਕੇ ਦੇ ਵਿਕਾਸ ਕਾਰਜਾਂ ਨੰੂ ਉਹ ਹਮੇਸ਼ਾ ਤਰਜੀਹ ਦੇਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਦਾ ਮਨੋਬਲ ਹੋਰ ਉੱਚਾ ਹੋ ਸਕੇ | ਬੀਬੀ ਵਰਿੰਦਰ ਕੌਰ ਦਾ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਤੇ ਸਰਪੰਚ ਸੁਰਿੰਦਰ ਸਿੰਘ ਜੱਜ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਸਰਪੰਚ ਸੁਰਿੰਦਰ ਸਿੰਘ ਜੱਜ ਨੇ ਕਿਹਾ ਕਿ ਪਿੰਡ ਦੇ ਲੋਕਾਂ ਨੇ ਸਰਵਪੱਖੀ ਵਿਕਾਸ ਕਾਰਜਾਂ ਨੰੂ ਮੁੱਖ ਰੱਖ ਕੇ ਫਤਵਾਂ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਘਰੋਟਾ ਬਲਾਕ ਸੰਮਤੀ ਚੋਣ 'ਚ 18 ਵਿਚੋਂ 12 ਸੀਟਾਂ 'ਤੇ ਕੀਤੀ 'ਆਪ' ਨੇ ਜਿੱਤ ਦਰਜ ਅਗਲੀ ਖ਼ਬਰ ਦੀਨਾਨਗਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਨੇ 11, 'ਆਪ' ਨੇ 8 ਤੇ ਭਾਜਪਾ ਨੇ ਤਿੰਨ ਸੀਟਾਂ 'ਤੇ ਕ...
Ad Position 24