22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਜਿੱਤ ਹਾਸਿਲ ਕਰਨ ਵਾਲੇ ਉਮੀਦਵਾਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 19-12-2025
ਸੁਜਾਨਪੁਰ 18 ਦਸੰਬਰ (ਜਗਦੀਪ ਸਿੰਘ)- ਹਲਕਾ ਸੁਜਾਨਪੁਰ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਭਾਜਪਾ ਦੇ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਨ ਲਈ ਇਕ ਸਨਮਾਨ ਸਮਾਗਮ ਸਾਬਕਾ ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰੇਸ਼ ਸ਼ਰਮਾ ਤੇ ਸਾਬਕਾ ਪ੍ਰਧਾਨ ਵਿਜੇ ਸ਼ਰਮਾ ਸ਼ਾਮਿਲ ਰਹੇ | ਹਲਕਾ ਸੁਜਾਨਪੁਰ ਅਧੀਨ ਆਉਂਦੇ ਧਾਰ ਬਲਾਕ ਤੇ ਸੁਜਾਨਪੁਰ ਬਲਾਕ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਜਿੱਤੇ ਉਮੀਦਵਾਰਾਂ ਨੂੰ ਹਾਰ ਪਾ ਕੇ ਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ | ਦਿਨੇਸ਼ ਸਿੰਘ ਬੱਬੂ ਨੇ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਵੀ ਭਾਜਪਾ ਦੀ ਵੱਡੀ ਜਿੱਤ ਹੋਈ ਹੈ | ਜ਼ਿਲ੍ਹਾ ਪ੍ਰੀਸ਼ਦ ਲਈ ਚਾਰ ਵਿਚੋਂ ਤਿੰਨ ਸੀਟਾਂ ਭਾਜਪਾ ਨੇ ਜਿੱਤੀਆਂ ਹਨ | ਬਲਾਕ ਸੰਮਤੀ ਸੁਜਾਨਪੁਰ ਵਿਚ ਵੀ 15 ਵਿਚੋਂ 8 'ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ | ਇਸੇ ਤਰ੍ਹਾਂ ਧਾਰ ਬਲਾਕ ਦੀਆਂ 15 ਸੀਟਾਂ ਵਿਚੋਂ ਸੱਤ 'ਤੇ ਭਾਜਪਾ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕਈ ਉਮੀਦਵਾਰਾਂ ਨੂੰ ਪ੍ਰਸ਼ਾਸਨ ਵਲੋਂ ਧੱਕੇ ਨਾਲ ਹਰਾਇਆ ਗਿਆ ਹੈ | ਜਿਸ ਦੇ ਬਾਵਜੂਦ ਵੀ ਭਾਜਪਾ ਸੁਜਾਨਪੁਰ ਹਲਕੇ ਅੰਦਰ ਹੋਰ ਮਜ਼ਬੂਤ ਹੋਈ ਹੈ | ਇਹ ਜਿੱਤ ਭਾਜਪਾ ਦੇ ਹਰ ਵਰਕਰ ਦੀ ਮਿਹਨਤ ਦਾ ਨਤੀਜਾ ਹੈ | ਇਨ੍ਹਾਂ ਚੋਣਾਂ ਨੂੰ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਦੇ ਹਨ ਜਿਸ ਨੂੰ ਭਾਜਪਾ ਨੇ ਜਿੱਤ ਲਿਆ ਹੈ | ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਠਾਨਕੋਟ ਜ਼ਿਲੇ੍ਹ ਦੀਆਂ ਤਿੰਨੇ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ | ਇਸ ਮੌਕੇ ਸੁਜਾਨਪੁਰ ਮੰਡਲ ਪ੍ਰਧਾਨ ਰੂਪ ਲਾਲ, ਮਾਧੋਪੁਰ ਮੰਡਲ ਪ੍ਰਧਾਨ ਅਵਤਾਰ ਸਿੰਘ ਕੋਹਾਲ, ਬਲਦੇਵ ਸਿੰਘ ਜੈਣੀ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪ੍ਰੀਤ ਕੌਰ, ਡਾ: ਰਘਬੀਰ ਸਿੰਘ ਨਵ ਨਿਯੁਕਤ ਬਲਾਕ ਸੰਮਤੀ ਮੈਂਬਰ, ਨੀਟੂ ਜ਼ੈਲਦਾਰ, ਬਸੰਤ ਸਿੰਘ ਸਰਪੰਚ, ਤਰਸੇਮ ਕੁਮਾਰ ਵਾਈਸ ਜ਼ਿਲ੍ਹਾ ਪ੍ਰਧਾਨ, ਯੁੱਧਵੀਰ ਪਠਾਨੀਆ, ਗੁਰਨਾਮ ਸਿੰਘ ਰਿੱਕੀ, ਠਾਕੁਰ ਗਣੇਸ਼ ਸਿੰਘ ਮੰਡਲ ਪ੍ਰਧਾਨ ਧਾਰ, ਅਮਨ ਮੰਡਲ ਪ੍ਰਧਾਨ ਮਾਮੂਨ, ਰਾਏ ਸਿੰਘ ਦੇਵ ਰਾਜ ਥਰਿਅਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਭੋਆ 'ਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਰਹੇ ਜੇਤੂ ਅਗਲੀ ਖ਼ਬਰ ਪਠਾਨਕੋਟ 'ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਮਿਹਨਤ ਦਾ ਨਤੀਜਾ- ਸਤੀਸ਼ ਮਹਿ...
Ad Position 24