17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਨਰੇਗਾ ਕਾਨੂੰਨ ਖ਼ਤਮ ਕੀਤੇ ਜਾਣ ਵਿਰੁੱਧ ਆਰ.ਐਮ.ਪੀ.ਆਈ. ਨੇ ਮੋਦੀ ਸਰਕਾਰ ਦਾ

Ad Position 21
No active advertisement
ਅਜੀਤ ਡੈਸਕ 20-12-2025
ਪਠਾਨਕੋਟ, 19 ਦਸੰਬਰ (ਵਿਨੋਦ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਮਜ਼ਦੂਰ ਜਮਾਤ ਦੇ ਖ਼ਿਲਾਫ਼ ਇਕ ਹੋਰ ਫ਼ੈਸਲਾ ਕਰਦਿਆਂ ਮਨਰੇਗਾ ਕਾਨੂੰਨ ਨੂੰ ਖ਼ਤਮ ਕੀਤੇ ਜਾਣ ਵਿਰੁੱਧ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਪਠਾਨਕੋਟ ਵਿਖੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਪੁਤਲਾ ਫੂਕਣ ਉਪਰੰਤ ਆਰ.ਐਮ.ਪੀ.ਆਈ. ਦੇ ਆਗੂਆਂ ਕਾਮਰੇਡ ਨੱਥਾ ਸਿੰਘ ਢਡਵਾਲ, ਸ਼ਿਵ ਕੁਮਾਰ, ਮਾਸਟਰ ਸੁਭਾਸ਼ ਸ਼ਰਮਾ ਅਤੇ ਬਲਵੰਤ ਸਿੰਘ ਘੋਹ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਇਕ ਤੋਂ ਬਾਅਦ ਇਕ ਲੋਕ ਵਿਰੋਧੀ ਫ਼ੈਸਲੇ ਕਰਕੇ ਦੇਸ਼ ਦੀ 80 ਫੀਸਦੀ ਤੋਂ ਵੱਧ ਆਬਾਦੀ ਦੀਆਂ ਮੁਸ਼ਕਿਲਾਂ ਵਿਚ ਨਿਰੰਤਰ ਵਾਧਾ ਕਰ ਰਹੀ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਦੋ ਦਹਾਕੇ ਪਹਿਲਾਂ ਬਣੇ ਮਨਰੇਗਾ ਕਾਨੂੰਨ ਤਹਿਤ ਬਜਟ ਵਿਚ ਵਾਧਾ ਕਰਕੇ ਲੋੜਵੰਦ ਲੋਕਾਂ ਦੀ ਮੰਗ ਅਨੁਸਾਰ ਸਾਰਾ ਸਾਲ ਕੰਮ ਦਿੱਤਾ ਜਾਂਦਾ, ਉਨ੍ਹਾਂ ਦੀ ਦਿਹਾੜੀ ਵਧਾਈ ਜਾਂਦੀ ਪਰ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਦਾ ਪੱਖ ਪੂਰਦਿਆਂ ਪਹਿਲਾਂ ਲੇਬਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਮਜ਼ਦੂਰਾਂ ਵਿਰੁੱਧ ਚਾਰ ਲੇਬਰ ਕੋਡ ਬਣਾਉਣ ਦਾ ਸੋਸ਼ਣ ਕੀਤਾ ਤੇ ਹੁਣ ਮਨਰੇਗਾ ਕਾਨੂੰਨ ਖ਼ਤਮ ਕਰਕੇ ਵੱਡੇ ਪੱਧਰ 'ਤੇ ਮਜ਼ਦੂਰਾਂ ਨਾਲ ਧ੍ਰੋਹ ਕੀਤਾ ਹੈ | ਉਨ੍ਹਾਂ ਕਿਹਾ ਕਿ ਖੱਬੀਆਂ ਪਾਰਟੀਆਂ ਵਲੋਂ 22 ਦਸੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਅੰਦੋਲਨ 'ਚ ਵੱਡੇ ਪੱਧਰ 'ਤੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਤੁਰੰਤ ਵਿਰੋਧ ਪ੍ਰਦਰਸ਼ਨ ਦੇ ਸੱਦੇ ਹੇਠ ਉਪਰੋਕਤ ਤੋਂ ਇਲਾਵਾ ਕਾਮਰੇਡ ਅਜੀਤ ਰਾਮ ਗੰਦਲਾ ਲਾਹੜੀ, ਨਰਿੰਜਨ ਸਿੰਘ, ਬਲਕਾਰ ਚੰਦ ਭਰਿਆਲ ਲਾਹੜੀ, ਰਾਮ ਬਿਲਾਸ ਠਾਕੁਰ, ਸਕੱਤਰ ਸਿੰਘ, ਰਣਯੋਧ ਸਿੰਘ, ਅਵਤਾਰ ਸਿੰਘ ਮਨਹਰਨ, ਯਸ਼ਪਾਲ, ਬਲਵਿੰਦਰ ਕੁਮਾਰ, ਸੋਹਨ ਲਾਲ, ਦੇਵ ਰਾਜ, ਨਰੋਤਮ ਸਿੰਘ, ਕੁਲਦੀਪ ਰਾਜ ਮੁੱਦੇ ਤੇ ਹੋਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਸਿੰਘ ਨੀਟੂ ਵਲੋਂ ਥਰਿਆਲ ਜ਼ੋਨ ਤੋਂ ਬਲਾਕ ਸੰਮਤੀ ਸੀਟ ਜਿੱਤਣ ਤੋਂ ਬਾਅਦ ਲੋਕਾਂ ਦਾ ਧੰਨਵਾਦ ਅਗਲੀ ਖ਼ਬਰ ਸਰਕਾਰੀ ਸਕੂਲਾਂ 'ਚ ਮਾਪਿਆਂ ਦੀ ਹਿੱਸੇਦਾਰੀ ਲਈ ਵਰਕਸ਼ਾਪ ਤੇ ਮੈਗਾ ਪੀ.ਟੀ.ਐਮ. 20 ਨੂੰ
Ad Position 24