17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਲੋਕ-ਹਿਤ 'ਚ ਕੀਤੇ ਗਏ ਵਿਕਾਸ ਕਾਰਜਾਂ 'ਤੇ ਲੋਕਾਂ ਨੇ ਜਿਤਾਇਆ ਵਿਸ਼ਵਾਸ- ਰਮਨ ਬਹਿਲ

Ad Position 21
No active advertisement
ਅਜੀਤ ਡੈਸਕ 20-12-2025
ਗੁਰਦਾਸਪੁਰ, 19 ਦਸੰਬਰ (ਅਸ਼ੋਕ ਸ਼ਰਮਾ)- ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਨੇ ਹਲਕੇ ਅੰਦਰ ਕਰਵਾਏ ਗਏ ਵਿਕਾਸ ਕੰਮਾਂ 'ਤੇ ਮੋਹਰ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ ਜਿਸ ਲਈ ਉਹ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ | ਅੱਜ ਐਸ.ਡੀ.ਐਮ. ਦਫ਼ਤਰ ਗੁਰਦਾਸਪੁਰ ਵਿਖੇ ਪੰਚਾਇਤ ਸੰਮਤੀ ਗੁਰਦਾਸਪੁਰ ਦੀਆਂ ਚੋਣਾਂ ਵਿਚ ਜੇਤੂ ਉਮੀਦਵਾਰਾਂ ਨੂੰ ਐਸ.ਡੀ.ਐਮ. ਮੈਡਮ ਅਨੁਪ੍ਰੀਤ ਕੌਰ ਵਲੋਂ ਜੇਤੂ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਹੋਈਆਂ ਪੰਚਾਇਤ ਸੰਮਤੀ ਗੁਰਦਾਸਪੁਰ ਚੋਣਾਂ ਵਿਚ ਕੁੱਲ 21 ਜ਼ੋਨਾਂ 'ਚੋਂ 19 ਜ਼ੋਨਾਂ 'ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸਿਕ ਕਾਮਯਾਬੀ ਹਾਸਲ ਕੀਤੀ ਹੈ | ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿਤ 'ਚ ਲਏ ਫ਼ੈਸਲਿਆਂ 'ਤੇ ਲੋਕਾਂ ਨੇ ਮੋਹਰ ਲਗਾਈ ਹੈ | ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਨੇਤਾਵਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਮਿਹਨਤ ਕਰਨ | ਉਪਰੰਤ ਰਮਨ ਬਹਿਲ ਵਲੋਂ ਸਾਰੇ ਜੇਤੂ ਉਮੀਦਵਾਰਾਂ ਨਾਲ ਗੁਰਦੁਆਰਾ ਸਿੰਘ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਰਘੁਬੀਰ ਸਿੰਘ ਖ਼ਾਲਸਾ, ਅਮਨ ਬਹਿਲ, ਧਰੁਵ ਬਹਿਲ ਤੇ ਹਨੀ ਬਹਿਲ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ ਅਗਲੀ ਖ਼ਬਰ 'ਆਪ' ਦੇ ਬਲਾਕ ਸੰਮਤੀ ਚੋਣ ਦੇ ਜੇਤੂ ਕੁਲਦੀਪ ਰਾਜ ਦੀਪੂ ਨੰੂ ਟੈਕਸੀ ਯੂਨੀਅਨ ਦੁਨੇਰਾ ਨੇ ਕੀਤਾ ਸਨਮਾਨਿਤ
Ad Position 24